04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਫ਼ਿਰੋਜ਼ਪੁਰ, 10 ਅਪ੍ਰੈਲ(ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ.ਅਮਨਦੀਪ ਕੌਰ ਪੀ.ਸੀ.ਐਸ. ਨੇ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ | ਉਨ੍ਹਾਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵਿਅਕਤੀ ਦੁਆਰਾ, ਕਿਸੇ ਤਰੀਕੇ ਨਾਲ ਕਿਸੇ ਵੀ ਯੰਤਰ ਦੁਆਰਾ ਜੇਲ੍ਹ ਖੇਤਰ ਵਿੱਚ ਕਾਨੂੰਨੀ ਤੌਰ 'ਤੇ ਵੈਧ, ਲਾਗੂ ਅਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਕਿਸੇ ਵੀ ਵਸਤੂ ਜਾਂ ਪਦਾਰਥ ਜਾਂ ਸਮਗਰੀ ਨੂੰ ਜੇਲ੍ਹ ਵਿਚ ਰੱਖਣਾ ਜੋ ਪੰਜਾਬ ਜੇਲ੍ਹ ਨਿਯਮ, 2022 ਜਾਂ ਕਿਸੇ ਹੋਰ ਕਾਨੂੰਨ ਅਧੀਨ ਲਾਗੂ ਸਮੇਂ ਲਈ ਵਰਜਿਤ ਹੈ, ਸਿੱਧੇ ਜਾਂ ਅਸਿੱਧੇ ਤੌਰ 'ਤੇ ਅੰਦਰ ਲਿਜਾਣ ਜਾਂ ਉਸ ਨੂੰ ਕਬਜ਼ੇ ਵਿੱਚ ਰੱਖਣ 'ਤੇ ਪਾਬੰਦੀ ਲਗਾਈ ਹੈ | ਇਸ ਲਈ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਜਨਤਕ ਸੁਰੱਖਿਆ ਨੂੰ ਬਣਾਈ ਰੱਖਣ, ਜਨਤਕ ਸੰਪਤੀ ਨੂੰ ਨੁਕਸਾਨ ਤੋਂ ਬਚਾਉਣ ਦੇ ਉਦੇਸ਼ ਨਾਲ ਆਮ ਜਨਤਾ ਦੀ ਸੁਰੱਖਿਆ ਦੇ ਹਿਤ ਵਿੱਚ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ | ਇਕ ਹੋਰ ਹੁਕਮ ਰਾਹੀਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸੀਮਾਵਾਂ ਅੰਦਰ ਆਉਂਦੀਆਂ ਵਪਾਰ ਮੰਡਲ/ਸਵਰਨਕਾਰ, ਕਬਾੜ ਯੂਨੀਅਨ ਆਦਿ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦੁਕਾਨਦਾਰ ਸਾਥੀਆਂ ਨੂੰ ਪ੍ਰੇਰਿਤ ਕਰਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਪਾਸ ਪੁਰਾਣਾ ਸਮਾਨ ਜਿਵੇਂ ਕਿ ਮੋਬਾਈਲ ਫੋਨ, ਸੋਨਾ, ਚਾਂਦੀ ਦੇ ਗਹਿਣੇ ਅਤੇ ਬਿਜਲੀ ਦੀਆਂ ਤਾਰਾਂ ਜਾਂ ਕੋਈ ਹੋਰ ਉਪਕਰਨ ਆਦਿ ਵੇਚਣ ਆਉਂਦਾ ਹੈ ਤਾਂ ਉਸ ਵਲੋਂ ਇਹ ਸਮਾਨ ਕਿਥੋਂ ਪ੍ਰਾਪਤ ਕੀਤਾ ਗਿਆ ਹੈ, ਸਬੰਧੀ ਪੂਰੀ ਜਾਣਕਾਰੀ ਲੈਣ ਉਪਰੰਤ ਹੀ ਖ਼ਰੀਦ ਕੀਤਾ ਜਾਵੇ | ਸਮਾਨ ਵੇਚਣ ਵਾਲੇ ਦਾ ਅਧਾਰ ਕਾਰਡ ਚੈੱਕ ਕੀਤਾ ਜਾਵੇ ਅਤੇ ਨਾਲ ਹੀ ਉਸ ਦਾ ਨਾਮ, ਪਤਾ ਅਤੇ ਮੋਬਾਈਲ ਨੰਬਰ ਰਜਿਸਟਰ ਵਿਚ ਦਰਜ਼ ਕਰਕੇ ਰਿਕਾਰਡ ਆਪਣੇ ਕੋਲ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਪੁੱਛ ਪੜਤਾਲ ਕੀਤੀ ਜਾ ਸਕੇ | ਇਸ ਤੋਂ ਇਲਾਵਾ ਜ਼ਿਲ੍ਹੇ ਦੇ ਉਹ ਦੁਕਾਨਦਾਰ ਜੋ ਕਿਸੇ ਵੀ ਕਿਸਮ 'ਦਾ ਪੁਰਾਣਾ ਸਮਾਨ ਖ਼ਰੀਦ ਜਾਂ ਵੇਚਣ ਦਾ ਕੰਮ ਕਰਦੇ ਹਨ, ਨੂੰ ਹਦਾਇਤ ਕੀਤੀ ਗਈ ਕਿ ਆਪਣੀਆਂ ਦੁਕਾਨਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਵਾਏ ਜਾਣ | ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਕੋਈ ਵੀ ਕਿਸਾਨ ਅੰਤਰਰਾਸ਼ਟਰੀ ਬਾਰਡਰ ਤੋਂ ਭਾਰਤੀ ਇਲਾਕੇ ਵਾਲੇ ਪਾਸੇ 1 ਕਿ.ਮੀ. ਦੇ ਘੇਰੇ ਅੰਦਰ ਉੱਚੇ ਕੱਦ ਦੇ ਬੂਟੇ ਜਿਵੇਂ ਪਾਪੂਲਰ, ਸਫ਼ੈਦੇ, ਬਗੀਚੇ ਆਦਿ ਤੋਂ ਇਲਾਵਾ ਤੇਜ਼ੀ ਨਾਲ ਵੱਧਣ ਵਾਲੀਆਂ ਫਸਲਾਂ ਜਿਵੇਂ ਗੰਨਾ, ਕਪਾਹ, ਮੱਕਾ ਅਤੇ ਚਰੀ ਆਦਿ ਨਹੀਂ ਲਗਾਏਗਾ ਅਤੇ ਨਾ ਹੀ ਉੱਚੀਆਂ ਇਮਾਰਤਾਂ ਦੀ ਉਸਾਰੀ ਕਰੇਗਾ ਅਤੇ ਅੰਤਰਰਾਸ਼ਟਰੀ ਬਾਰਡਰ ਤੋਂ 150 ਮੀਟਰ ਦੀ ਦੂਰੀ ਵਿਚ 03 ਫੁੱਟ ਤੋਂ ਵੱਧ ਉਚਾਈ ਵਾਲੀ ਕੋਈ ਵੀ ਫਸਲ/ਬੂਟੇ ਉਗਾਏ ਜਾਣ 'ਤੇ ਪਾਬੰਦੀ ਲਗਾਈ ਹੈ | ਇਸੇ ਤਰ੍ਹਾਂ ਹੀ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਹੱਦੀ ਖੇਤਰ ਦੇ ਨਾਲ ਲੱਗਦੇ ਬੀ.ਓ.ਪੀਜ਼ ਦੇ ਨੇੜਲੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ. (ਮਿਊਜ਼ਿਕ ਸਿਸਟਮ), ਪਟਾਕੇ ਚਲਾਉਣ ਅਤੇ ਲੇਜ਼ਰ ਲਾਈਟਾਂ ਦਾ ਇਸਤੇਮਾਲ ਕਰਨ 'ਤੇ ਪੂਰਨ ਤੌਰ 'ਤੇ ਰੋਕ ਲਗਾਈ ਹੈ | ਹੋਰ ਮਨਾਹੀ ਦੇ ਹੁਕਮ ਰਾਹੀਂ ਫ਼ਿਰੋਜ਼ਪੁਰ ਵਿਚ ਬਾਰਡਰ ਏਰੀਏ ਵਿਚ ਪੈਂਦੇ ਦਰਿਆ ਵਿਚ ਪ੍ਰਾਈਵੇਟ ਵਿਅਕਤੀਆਂ ਵਲੋਂ ਰਾਤ 7 ਤੋਂ ਸਵੇਰ 7 ਵਜੇ ਤੱਕ ਕਿਸ਼ਤੀਆਂ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ | ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਦੋ ਮਹੀਨੇ ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਆਲ ਇੰਪਲਾਈਜ਼ ਕੋਆਰਡੀਨੇਸ਼ਨ ਕਮੇਟੀ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ, ਪੈਨਸ਼ਨਰ ਅਤੇ ਲੋਕ ਵਿਰੋਧੀ ਨੀਤੀਆਂ... ਅਗਲੀ ਖ਼ਬਰ ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਦੇ ਓ.ਐਸ.ਡੀ. ਨੂੰ ਦਿੱਤਾ ਮੰਗ ਪੱਤਰ
Ad Position 24