04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਵਿਚ ਗਰੈਜੂਏਸ਼ਨ ਸੈਰੇਮਨੀ ਦਾ ਆਯੋਜਨ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਫ਼ਿਰੋਜ਼ਪੁਰ, 10 ਅਪ੍ਰੈਲ (ਗੁਰਿੰਦਰ ਸਿੰਘ)-ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਵਿਚ ਅੱਜ ਗਰੈਜੂਏਸ਼ਨ ਸੈਰੇਮਨੀ ਧੂਮਧਾਮ ਨਾਲ ਮਨਾਈ ਗਈ | ਇਸ ਸਮਾਰੋਹ ਦੌਰਾਨ ਸੈਂਕੜਿਆਂ ਦੀ ਗਿਣਤੀ ਵਿਚ ਵਿਦਿਆਰਥੀਆਂ ਨੂੰ ਡਿਗਰੀਆਂ ਭੇਟ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਅਗਲੇ ਸਿੱਖਿਆ ਪੜਾਅ ਵੱਲ ਕਦਮ ਰੱਖਣ 'ਤੇ ਵਧਾਈ ਦਿੱਤੀ ਗਈ | ਸਮਾਰੋਹ ਦੀ ਸ਼ੁਰੂਆਤ ਰਿਵਾਇਤੀ ਤੌਰ 'ਤੇ ਸ਼ਮ੍ਹਾਂ ਰੌਸ਼ਨ ਅਤੇ ਸਰਸਵਤੀ ਵੰਦਨਾ ਨਾਲ ਕੀਤੀ ਗਈ | ਸਕੂਲ ਦੀ ਪਿ੍ੰਸੀਪਲ ਅਨੁਰਾਧਾ ਚੰਦੇਲ ਨੇ ਇਸ ਮੌਕੇ 'ਤੇ ਸੰਬੋਧਨ ਕਰਦਿਆਂ ਦੱਸਿਆ ਕਿ ਪ੍ਰੈਪ-2 ਤੋਂ ਗ੍ਰੇਡ-1 ਅਤੇ ਕਲਾਸ ਤੀਜੀ ਤੋਂ ਕਲਾਸ ਚੌਥੀ ਵਿਚ ਜਾ ਰਹੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਗਰੈਜੂਏਸ਼ਨ ਸੈਰੇਮਨੀ ਵਿਦਿਆਰਥੀਆਂ ਦੇ ਜੀਵਨ ਵਿਚ ਇਕ ਮਹੱਤਵਪੂਰਨ ਮੋੜ ਹੁੰਦਾ ਹੈ, ਜੋ ਉਨ੍ਹਾਂ ਵਿਚ ਨਵਾਂ ਉਤਸ਼ਾਹ ਅਤੇ ਆਤਮਵਿਸ਼ਵਾਸ ਪੈਦਾ ਕਰਦਾ ਹੈ | ਇਸ ਮੌਕੇ 'ਤੇ ਬੱਚਿਆਂ ਨੇ ਖ਼ੂਬ ਖ਼ੁਸ਼ੀ ਅਤੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸਮਾਰੋਹ ਦਾ ਪੂਰਾ ਆਨੰਦ ਮਾਣਿਆ | ਪਿ੍ੰਸੀਪਲ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਅਕਾਦਮਿਕ ਪ੍ਰਾਪਤੀ ਦੇ ਨਾਲ-ਨਾਲ ਸਮੂਹਿਕ ਵਿਕਾਸ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ | ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਭਵਿੱਖ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਆਤਮਨਿਰਭਰ ਅਤੇ ਦਿ੍ੜ੍ਹ ਨਿਸ਼ਚੇ ਵਾਲਾ ਬਣਨਾ ਚਾਹੀਦਾ ਹੈ | ਅੰਤ ਵਿਚ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਯਾਦਗਾਰ ਪਲ ਨੂੰ ਖ਼ੁਸ਼ੀ-ਖ਼ੁਸ਼ੀ ਸਾਂਝਾ ਕੀਤਾ ਅਤੇ ਇਕ ਦੂਜੇ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ 5 ਸਾਲ ਮਿਆਦ ਪੂਰੀ ਹੋਣ 'ਤੇ ਨਗਰ ਪੰਚਾਇਤ ਵਲੋਂ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ <br/> ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਖੇ 69ਵਾਂ ਰੇਲ ਹਫ਼ਤਾ ਇਨਾਮ ਵੰਡ ਸਮਾਰੋਹ ਆਯੋਜਿਤ
Ad Position 24