ਜ਼ੀਰਾ, 10 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਮੰਡਲ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਪ੍ਰਧਾਨ ਜੈ ਸ਼੍ਰੀ ਦੱਤ ਦੀ ਪ੍ਰਧਾਨਗੀ ਹੇਠ ਬਿਜਲੀ ਦਫਤਰ ਜ਼ੀਰਾ ਵਿਖੇ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਹਾਈ ਕੋਰਟ ਵਲੋਂ ਮੁਲਾਜ਼ਮਾਂ ਨੂੰ 16% ਡੀਏ ਦਾ ਬਕਾਇਆ ਦੇਣ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਪਾਵਰ ਕਾਮ ਵਲੋਂ ਰਿਟਾਇਰਡ ਮੁਲਾਜ਼ਮਾਂ ਤੋਂ ਡਿਜੀਟਲ ਲਾਈਫ਼ ਸਰਟੀਫਿਕੇਟ ਮੰਗਣ ਦੀ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਇਸ ਨੂੰ ਜ਼ਰੂਰੀ ਨਾ ਕੀਤਾ ਜਾਵੇ | ਰਿਟਾਇਰਡ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਉਹਨਾਂ ਨੂੰ 3000 ਮਹੀਨਾ ਮੈਡੀਕਲ ਭੱਤਾ ਅਤੇ ਪੇ ਸਕੇਲਾਂ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ | ਪ੍ਰੋਗਰਾਮ ਦੌਰਾਨ 70 ਸਾਲ ਦੀ ਉਮਰ ਪਾਰ ਕਰ ਚੁੱਕੇ ਰਿਟਾਇਰਡ ਸਾਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਦੱਸਿਆ ਹੈ ਕਿ 18 ਅਪ੍ਰੈਲ ਨੂੰ ਲੁਧਿਆਣਾ ਵਿਖੇ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਪੰਜਾਬ ਪੱਧਰੀ ਇਕ ਰੋਜ਼ਾ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਅਤੇ 17 ਮਈ ਨੂੰ ਸਮੂਹ ਜਥੇਬੰਦੀਆਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਜਾ ਰਹੀ ਕਨਵੈੱਨਸ਼ਨ ਵਿਚ ਵੱਧ ਚੜ ਕੇ ਭਾਗ ਲੈਣਗੀਆਂ | ਇਸ ਮੌਕੇ ਬੁਲਾਰਿਆਂ ਵਿਚ ਪੈੱ੍ਰਸ ਸਕੱਤਰ ਮੁਖ਼ਤਿਆਰ ਸਿੰਘ ਬਰਾੜ, ਬਖਸ਼ੀਸ਼ ਸਿੰਘ ਮੰਡਲ ਸਕੱਤਰ, ਗੁਰਜੰਟ ਸਿੰਘ, ਸਾਧੂ ਸਿੰਘ ਖ਼ਜ਼ਾਨਚੀ, ਦਲੀਪ ਸਿੰਘ, ਇਕਬਾਲ ਸਿੰਘ ਤਲਵੰਡੀ ਭਾਈ, ਸੁਖਦੇਵ ਸਿੰਘ ਲੌਹਕਾ ,ਪ੍ਰਤਾਪ ਸਿੰਘ ਸੁਖਵਿੰਦਰ ਸਿੰਘ ਘੱਦੂ ਵਾਲਾ ਹਾਜ਼ਰ ਸਨ | ਇਸ ਦੌਰਾਨ ਜਥੇਬੰਦੀ ਵਲੋਂ ਐਕਸੀਅਨ ਸਰਤਾਜ ਸਿੰਘ ਥਿੰਦ ਦੇ ਨਾਂਅ ਮੰਗ ਪੱਤਰ ਵੀ ਦਿੱਤਾ ਗਿਆ |