ਅਬੋਹਰ, 10 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਮਾਲਵਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਪਿੰਡ ਬੁਰਜ ਮੁਹਾਰ ਦਾ ਗਿਆਰ੍ਹਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸਮਾਰੋਹ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ | ਭਾਈ ਨਿਰਪਾਲ ਸਿੰਘ ਦੇ ਜਥੇ ਵਲੋਂ ਗੁਰਬਾਣੀ ਦਾ ਕੀਰਤਨ ਪੇਸ਼ ਕੀਤਾ ਗਿਆ | ਇਸ ਦੌਰਾਨ ਕਾਲਜ ਕਮੇਟੀ ਦੇ ਚੇਅਰਮੈਨ ਪ੍ਰੋ.ਪ੍ਰੀਤਮ ਸਿੰਘ ਸਿੱਧੂ ਨੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਥਾਪਨਾ ਦਿਵਸ ਅਤੇ ਨਵਾਂ ਸੈਸ਼ਨ ਸ਼ੁਰੂ ਹੋਣ ਦੀ ਵਧਾਈ ਦਿੰਦਿਆਂ ਕਿਹਾ ਕਿ ਬੀਤੇ ਸਾਲ ਦੇ ਨਤੀਜੇ ਸ਼ਾਨਦਾਰ ਰਹੇ, ਇਹ ਸਾਲ ਵੀ ਸਭਨਾਂ ਲਈ ਵਧੀਆ ਰਹੇ | ਸਕੂਲ ਦੇ ਪਿ੍ੰਸੀਪਲ ਮਨਿੰਦਰ ਕੌਰ ਨੇ ਵੀ ਨਵਾਂ ਸੈਸ਼ਨ ਸ਼ੁਰੂ ਹੋਣ 'ਤੇ ਵਿਦਿਆਰਥੀਆਂ ਨੂੰ ਪੂਰੀ ਲਗਨ ਨਾਲ ਪੜ੍ਹਨ ਅਤੇ ਸਟਾਫ਼ ਨੂੰ ਪੂਰੀ ਮਿਹਨਤ ਨਾਲ ਪੜ੍ਹਾਉਣ ਦੀ ਅਪੀਲ ਕੀਤੀ | ਇਸ ਮੌਕੇ ਕਮੇਟੀ ਮੈਂਬਰ ਪ੍ਰੀਤੀ ਸਿੱਧੂ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |