02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਤੁਰੰਤ ਮੁਆਵਜ਼ੇ ਦੀ ਮੰਗ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਜਲਾਲਾਬਾਦ, 10 ਅਪ੍ਰੈਲ (ਕਰਨ ਚੁਚਰਾ)-ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਵਿਚ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਜ਼ਿਲ੍ਹਾ ਸਕੱਤਰ ਮਨਦੀਪ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਰੇਸ਼ਮ ਮਿੱਡਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ | ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਅਤੇ ਗੜੇਮਾਰੀ ਨੇ ਕਣਕ ਦੀ ਫ਼ਸਲ ਬਰਬਾਦ ਕਰ ਦਿੱਤੀ ਹੈ | ਕਈ ਥਾਵਾਂ 'ਤੇ ਕਣਕ ਧਰਤੀ 'ਤੇ ਵਿਛ ਗਈ ਹੈ ਅਤੇ ਗੜਿਆਂ ਕਾਰਨ ਦਾਣਾ ਝੜ ਕੇ ਖਿੱਲਰ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਫ਼ਸਲ ਦਾ ਨੁਕਸਾਨ ਨਹੀਂ ਸਗੋਂ ਕਿਸਾਨਾਂ ਦੀਆਂ ਉਨ੍ਹਾਂ ਉਮੀਦਾਂ ਦਾ ਕਤਲ ਹੈ ਜੋ ਉਨ੍ਹਾਂ ਨੇ ਛੇ ਮਹੀਨੇ ਦੀ ਮਿਹਨਤ ਤੋਂ ਬਾਅਦ ਲਗਾਈਆਂ ਸਨ | ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਾਹਤ ਪੈਕੇਜ ਜਾਰੀ ਕਰੇ | ਫ਼ਸਲੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ, ਜਿਸ ਵਿਚ ਇਕ ਏਕੜ ਨੂੰ ਬੁਨਿਆਦੀ ਇਕਾਈ ਮੰਨ ਕੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਅਤੇ ਬੀਮਾ ਪ੍ਰੀਮੀਅਮ ਸਰਕਾਰ ਖ਼ੁਦ ਅਦਾ ਕਰੇ | ਕਣਕ ਦੀ ਖ਼ਰੀਦ ਲਈ ਸਰਕਾਰੀ ਮਾਪਦੰਡਾਂ ਵਿਚ ਢਿੱਲ ਦਿੱਤੀ ਜਾਵੇ ਤਾਂ ਜੋ ਬਾਰਿਸ਼ ਕਾਰਨ ਪ੍ਰਭਾਵਿਤ ਹੋਏ ਕਾਲੇ ਜਾਂ ਬਰੀਕ ਦਾਣੇ ਵਾਲੀ ਕਣਕ ਨੂੰ ਵੀ ਖ਼ਰੀਦਿਆ ਜਾ ਸਕੇ | ਆਗੂਆਂ ਨੇ ਦੱਸਿਆ ਕਿ ਸਰਕਾਰੀ ਅੰਕੜਿਆਂ ਮੁਤਾਬਿਕ 1.30 ਲੱਖ ਏਕੜ ਤੋਂ ਵੱਧ ਫ਼ਸਲ ਦਾ ਨੁਕਸਾਨ ਹੋਇਆ ਹੈ | ਬਹੁਤ ਸਾਰੇ ਇਲਾਕਿਆਂ ਵਿਚ ਹਾਲਤ ਇਹ ਹੈ ਕਿ ਪਸ਼ੂਆਂ ਲਈ ਤੂੜੀ ਬਣਾਉਣਾ ਵੀ ਮੁਸ਼ਕਲ ਹੋ ਗਿਆ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਸੀਬਤ ਦੀ ਇਸ ਘੜੀ ਵਿਚ ਕਿਸਾਨਾਂ ਤੇ ਮਜ਼ਦੂਰਾਂ ਦੀ ਬਾਂਹ ਨਾ ਫੜੀ ਤਾਂ ਕਿਸਾਨੀ ਹੋਰ ਵੀ ਵੱਡੇ ਆਰਥਿਕ ਸੰਕਟ ਵਿਚ ਫਸ ਜਾਵੇਗੀ | ਇਸ ਮੌਕੇ ਬਲਾਕ ਪ੍ਰਧਾਨ ਹਰਮੀਤ ਸਿੰਘ, ਅÏਰਤ ਵਿੰਗ ਦੇ ਕਨਵੀਨਰ ਰਾਜ ਕੌਰ ਅਤੇ ਪ੍ਰਵੀਨ ਕੌਰ ਸਮੇਤ ਹੋਰ ਕਈ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਘੁਮਿਆਰੀ ਵਾਲਾ ਦੇ 15 ਪਰਿਵਾਰ ਹੋਏ ਕਾਂਗਰਸ ਵਿਚ ਸ਼ਾਮਿਲ ਅਗਲੀ ਖ਼ਬਰ ਮਾਡਰਨ ਮਾਲਵਾ ਕਾਲਜੀਏਟ ਸਕੂਲ ਦਾ ਸਥਾਪਨਾ ਦਿਵਸ ਮਨਾਇਆ
Ad Position 24