02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਭਾਰੀ ਮੀਂਹ ਅਤੇ ਗੜੇ੍ਹਮਾਰੀ ਨਾਲ ਹੋਏ ਨੁਕਸਾਨ ਦਾ ਸਰਕਾਰ ਕਿਸਾਨਾਂ ਨੂੰ ਤੁਰੰਤ ਦੇਵੇ ਮੁਆਵਜਾ-ਉਸਮਾਨ ਵਾਲਾ, ਗਿੱਲ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਮੱਲਾਂਵਾਲਾ, 10 ਅਪ੍ਰੈਲ (ਬਲਬੀਰ ਸਿੰਘ ਜੋਸਨ)-ਪਿਛਲੇ ਦਿਨੀਂ ਆਈ ਤੇਜ਼ ਹਨੇਰੀ, ਗੜੇ੍ਹਮਾਰੀ ਅਤੇ ਮੀਂਹ ਨੇ ਖੇਤਾਂ ਵਿਚ ਖੜ੍ਹੀ ਪੱਕੀ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ | ਕਈ ਥਾਵਾਂ 'ਤੇ ਕਣਕ ਦੀ ਫ਼ਸਲ ਜ਼ਮੀਨ 'ਤੇ ਡਿਗ ਗਈ ਹੈ ਜਦਕਿ ਗੜੇਮਾਰੀ ਕਾਰਨ ਕਣਕ ਦੇ ਸਿੱਟਿਆਂ ਅਤੇ ਦਾਣਿਆਂ ਦਾ ਵੱਡਾ ਨੁਕਸਾਨ ਹੋਇਆ ਹੈ | ਇਸ ਅਚਾਨਕ ਬਦਲੇ ਮੌਸਮ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ ਅਤੇ ਖੇਤੀਬਾੜੀ ਨਾਲ ਜੁੜੇ ਪਰਿਵਾਰਾਂ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲਿ੍ਹਆਂ ਅਤੇ ਪਿੰਡਾਂ ਵਿਚ ਪਈ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਚੁੱਕੀਆਂ ਹਨ | ਪਹਿਲਾਂ ਹੀ ਆਰਥਿਕ ਤੰਗੀ, ਮਹਿੰਗੀ ਖੇਤੀ, ਕਰਜ਼ੇ ਅਤੇ ਘਟਦੀ ਆਮਦਨ ਨਾਲ ਜੂਝ ਰਹੇ ਕਿਸਾਨਾਂ ਲਈ ਇਹ ਕੁਦਰਤੀ ਆਫ਼ਤ ਵੱਡੀ ਚੁਨੌਤੀ ਬਣ ਗਈ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਪ੍ਰਭਾਵਿਤ ਇਲਾਕਿਆਂ ਵਿਚ ਫ਼ੌਰੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਨੁਕਸਾਨੀਆਂ ਫ਼ਸਲਾਂ ਦਾ ਬਿਨਾਂ ਕਿਸੇ ਦੇਰੀ ਦੇ ਯੋਗ ਮੁਆਵਜ਼ਾ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਸਰਕਾਰ ਕੋਲ ਟਰੇਨਿੰਗ ਦੀ ਮੰਗ 'ਤੇ ਜ਼ੋਰ ਅਗਲੀ ਖ਼ਬਰ ਵਿਸਾਖੀ ਮੇਲੇ ਦੀਆਂ ਤਿਆਰੀਆਂ ਸੰਬੰਧੀ ਸਿਹਤ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ
Ad Position 24