ਫ਼ਿਰੋਜ਼ਪੁਰ, 10 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਕਿਸਾਨੀ ਤੇ ਜਨਤਕ ਮਸਲਿਆਂ ਨੂੰ ਉਜਾਗਰ ਕਰਕੇ ਸਰਕਾਰਾਂ ਤੱਕ ਪਹੰੁਚਾਉਣ ਵਾਲੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਤੇ ਬਲਾਕ ਪੱਧਰੀ ਆਗੂਆਂ ਦੀ ਮਹੀਨੇਵਾਰ ਮੀਟਿੰਗ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਹੋਈ | ਜਿਸ ਦੌਰਾਨ ਹਾਜ਼ਰ ਆਗੂਆਂ ਵਲੋਂ ਕਿਸਾਨੀ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਤੇ ਬਾਰਸ਼ ਨਾਲ ਹੋਏ ਨੁਕਸਾਨ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ | ਬੈਠਕ ਦੌਰਾਨ ਜ਼ਿਲ੍ਹਾ ਪੈੱ੍ਰਸ ਸਕੱਤਰ ਗੁਰਕੀਰਤ ਸਿੰਘ ਨੇ ਕਿਸਾਨ ਵੀਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਮੁੱਦੇ ਉਠਾਏ | ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਹੋਈ ਬੇਮੌਸਮੀ ਬਾਰਸ਼ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਢੁਕਵੀਂ ਮੁਆਵਜ਼ਾ ਰਾਸ਼ੀ ਜਾਰੀ ਕਰੇ, ਬੈਂਕਾਂ ਤੋਂ ਕਿਸਾਨਾਂ ਦੀ ਛਿਮਾਹੀ ਵਿਆਜ ਮੁਆਫ਼ ਕਰਵਾਈ ਜਾਵੇ, ਪੰਜਾਬ ਸਰਕਾਰ ਵਲੋਂ ਜੋ ਆਰਜ਼ੀ ਮੋਘੇ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਉਸ ਵਿਚੋਂ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਬਾਹਰ ਰੱਖਣਾ ਅਤਿ ਮੰਦਭਾਗਾ ਹੈ | ਆਗੂਆਂ ਨੇ ਸੂਬਾ ਸਰਕਾਰ ਨੂੰ ਬੇਨਤੀ ਕੀਤੀ ਕਿ ਆਰਜ਼ੀ ਮੋਘੇ ਸਾਰੇ ਪੰਜਾਬ ਵਿਚ ਦਿੱਤੇ ਜਾਣ ਤਾਂ ਕਿ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ | ਉਨ੍ਹਾਂ ਕਿਹਾ ਕਿ ਜੋ ਖੇਤੀ ਦੇ ਲਈ ਬਿਜਲੀ ਰਾਤ ਨੂੰ ਆਉਂਦੀ ਹੈ ਉਸ ਨੂੰ ਸਵੇਰੇ 7 ਵਜੇ ਤੱਕ ਦਿੱਤਾ ਜਾਵੇ, ਇਕ ਸਰਕਾਰ ਅੰਡਰਗਰਾਊਾਡ ਪਾਈਪ ਪਾਵੇ ਤਾਂ ਕਿ ਹਰ ਖੇਤ ਨੂੰ ਪਾਣੀ ਦਿੱਤਾ ਜਾਵੇ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਮਹਿੰਦਰ ਸਿੰਘ, ਜੋਗਾ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ, ਬਲਵਿੰਦਰ ਸਿੰਘ, ਬਲਦੇਵ ਸਿੰਘ, ਬਲਜੀਤ ਸਿੰਘ ਭੰਗਾਲੀ, ਗੁਰਮੇਲ ਸਿੰਘ, ਵਣ ਸਿੰਘ, ਨਸੀਬ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ, ਜਸਵੀਰ ਸਿੰਘ, ਗੁਰਬੰਸ ਸਿੰਘ, ਮਲਕੀਤ ਸਿੰਘ, ਮਨਦੀਪ ਸਿੰਘ, ਭਪਿਦੰਰ ਸਿੰਘ, ਦਲੀਪ ਸਿੰਘ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਗੁਰਬਚਨ ਸਿੰਘ , ਬਲਵਿੰਦਰ ਸਿੰਘ ਸੋਢੀ, ਪ੍ਰਤਾਪ ਸਿੰਘ ਤੇ ਜੋਰਾ ਸਿੰਘ ਆਦਿ ਹਾਜ਼ਰ ਸਨ |