ਗੁਰੂਹਰਸਹਾਏ, 11 ਅਪ੍ਰੈਲ, (ਕਪਿਲ ਕੰਧਾਰੀ)-ਐੱਸ.ਐੱਸ.ਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵਲੋਂ ਚਲਾਈ ਗਈ ਨਸ਼ਿਆਂ ਖ਼ਿਲਾਫ਼ ਜਾਰੀ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਗੁਰੂਹਰਸਹਾਏ ਪੁਲਿਸ ਵਲੋਂ ਡੀ.ਐੱਸ.ਪੀ ਰਾਜਵੀਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ Tਕਾਸੋ ਆਪੇ੍ਰਸ਼ਨU ਚਲਾਇਆ ਗਿਆ | ਇਸ ਦੌਰਾਨ ਇਲਾਕੇ ਦੀਆਂ ਹੌਟਸਪੋਟ ਥਾਵਾਂ ਅਤੇ ਵੱਖ-ਵੱਖ ਨਸ਼ਾ ਸਮਗਲਰਾਂ ਦੇ ਘਰਾਂ ਦੀ ਵਿਸ਼ਾਲ ਪੱਧਰ 'ਤੇ ਚੈਕਿੰਗ ਕੀਤੀ ਗਈ | ਪੁਲਿਸ ਟੀਮਾਂ ਵਲੋਂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਵੱਖ-ਵੱਖ ਸਥਾਨਾਂ ਜਿਵੇਂ ਬੱਸ ਅੱਡਾ, ਰੇਲਵੇ ਸਟੇਸ਼ਨ, ਸ਼ੱਕੀ ਇਲਾਕੇ, ਹੋਟਲਾਂ ਅਤੇ ਹੋਰ ਭੀੜ-ਭਾੜ ਵਾਲੀਆਂ ਜਗ੍ਹਾ 'ਤੇ ਖ਼ਾਸ ਨਿਗਰਾਨੀ ਰੱਖੀ ਗਈ | ਇਸ ਦੌਰਾਨ ਡੀ.ਐੱਸ.ਪੀ ਰਾਜਵੀਰ ਸਿੰਘ ਅਤੇ ਥਾਣਾ ਮੁਖੀ ਜਗਦੀਪ ਸਿੰਘ ਵਲੋਂ ਸੰਦੇਹਜਨਕ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਵੀ ਕੀਤੀ ਗਈ | ਡੀ.ਐੱਸ.ਪੀ ਰਾਜਵੀਰ ਸਿੰਘ ਅਤੇ ਥਾਣਾ ਮੁਖੀ ਜਗਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਆਪੇ੍ਰਸ਼ਨ ਦਾ ਮੁੱਖ ਉਦੇਸ਼ ਇਲਾਕੇ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਅਪਰਾਧਿਕ ਤੱਤਾਂ 'ਤੇ ਨਕੇਲ ਕੱਸਣਾ ਹੈ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਗ਼ੈਰਕਾਨੰੂਨੀ ਗਤੀਵਿਧੀਆਂ ਵਿਚ ਸ਼ਾਮਲ ਲੋਕਾਂ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿਚ ਵੀ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ | ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਨਸ਼ਿਆਂ ਜਾਂ ਸ਼ੱਕੀ ਗਤੀਵਿਧੀਆਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ |