ਮਮਦੋਟ, 11 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਦੇ ਹੁਣ-ਤੱਕ ਦੇ ਕਾਰਜਕਾਲ ਨੂੰ ਮੁੱਖ ਰੱਖਦੇ ਹੋਏ ਅੱਜ ਮਮਦੋਟ ਦੇ ਆਪ ਆਗੂਆਂ ਵਲੋਂ ਕਰਿਆਨਾ ਯੂਨੀਅਨ ਮਮਦੋਟ ਦੇ ਪ੍ਰਧਾਨ ਮਨੀਸ਼ ਚੋਪੜਾ ਦੇ ਗ੍ਰਹਿ ਵਿਖੇ ਵਿਸ਼ੇਸ਼ ਮੀਟਿੰਗ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਵਿਸਥਾਰ ਪੂਰਵਕ ਚਰਚਾ ਕਰਦਿਆਂ ਲੋਕਾਂ ਨੂੰ ਦੱਸਿਆ ਗਿਆ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਬਲਰਾਜ ਸਿੰਘ ਸੰਧੂ ਅਤੇ ਪ੍ਰਧਾਨ ਮਨੀਸ਼ ਚੋਪੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 2022 ਦੀਆਂ ਚੋਣਾਂ ਦੌਰਾਨ ਜੋ-ਜੋ ਵਾਅਦੇ ਕੀਤੇ ਸਨ ਅਤੇ ਲੋਕਾਂ ਨੂੰ ਗਰੰਟੀਆਂ ਦਿੱਤਿਆਂ ਗਈਆਂ ਸਨ | ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕਰਦੇ ਹੋਏਾ ਜਨਤਕ ਸਹੂਲਤਾਂ ਲੋਕਾਂ ਨੂੰ ਦਿੱਤੀਆਂ ਗਈਆਂ ਹਨ | ਆਪ ਆਗੂਆਂ ਨੇ ਕਿਹਾ ਕਿ ਸਰਕਾਰ ਦੁਆਰਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗਾਂ ਨੂੰ ਮੁਫ਼ਤ ਵਿਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ | ਚੇਅਰਮੈਨ ਬਲਰਾਜ ਸਿੰਘ ਸੰਧੂ ਨੂੰ ਦੁਹਰਾਇਆ ਕਿ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਉਸਾਰੂ ਸੋਚ ਅਤੇ ਚੰਗੀ ਕਾਰਗੁਜ਼ਾਰੀ ਦੇ ਚੱਲਦਿਆਂ ਸਮੁੱਚੀਆਂ ਵਿਰੋਧੀ ਸਿਆਸੀ ਪਾਰਟੀਆਂ ਮੁੱਦਾ ਹੀਣ ਹੋ ਚੁੱਕੀਆਂ ਹਨ 'ਤੇ ਆਮ ਆਦਮੀ ਪਾਰਟੀ ਦੇ ਮੁਕਾਬਲੇ ਦੀਆਂ ਨਹੀਂ ਰਹੀਆਂ | ਇਸ ਮੌਕੇ ਨਗਰ ਪੰਚਾਇਤ ਮਮਦੋਟ ਦੇ ਉਪ ਪ੍ਰਧਾਨ ਬਾਬਾ ਦਲਜੀਤ ਸਿੰਘ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਯਸ਼ਪਾਲ ਗਾਬਾ, ਤਰਸੇਮ ਸੋਨੂੰ, ਡਾ. ਹਰਜਿੰਦਰ ਸਿੰਧੀ, ਸੁਭਾਸ਼ ਬੱਤਾ, ਬਲਜੀਤ ਸਿੰਘ ਆਦਿ ਮੌਜੂਦ ਸਨ |