21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਦਾਸ ਐਂਡ ਬਰਾਊਨ 'ਤੇ ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਗਰੈਜੂਏਸ਼ਨ ਸਮਾਰੋਹ

Ad Position 21
No active advertisement
ਅਜੀਤ ਡੈਸਕ 12-04-2026
ਫ਼ਿਰੋਜ਼ਪੁਰ, 11 ਅਪ੍ਰੈਲ (ਗੁਰਿੰਦਰ ਸਿੰਘ)-ਸਥਾਨਕ ਦਾਸ ਐਂਡ ਬਰਾਊਨ ਵਰਲਡ ਸਕੂਲ ਅਤੇ ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਗਰੈਜੂਏਸ਼ਨ ਸਮਾਰੋਹ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ | ਇਸ ਮੌਕੇ ਸੈਂਕੜਿਆਂ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਦਾਸ ਐਂਡ ਬਰਾਊਨ ਸਕੂਲ ਦੇ ਕੈਂਬਿ੍ਜ ਵਿਭਾਗ ਦੇ ਸਰਟੀਫਿਕੇਟ ਵੰਡ ਸਮਾਰੋਹ ਦੌਰਾਨ ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਨਾਲ ਕੀਤੀ ਗਈ | ਪਿ੍ੰਸੀਪਲ ਡਾ. ਰੂਚੀ ਪਾਂਡੇ ਨੇ ਦੱਸਿਆ ਕਿ ਗਰੇਡ-1 ਦੇ ਵਿਦਿਆਰਥੀਆਂ ਨੂੰ ਡਿਗਰੀਆਂ ਭੇਟ ਕਰਕੇ ਉਨ੍ਹਾਂ ਨੂੰ ਅਗਲੀ ਕਲਾਸ ਵਿਚ ਪ੍ਰਵੇਸ਼ ਲਈ ਵਧਾਈ ਦਿੱਤੀ ਗਈ | ਵਿਦਿਆਰਥੀਆਂ ਨੇ ਸਮਾਰੋਹ ਦਾ ਖ਼ੂਬ ਅਨੰਦ ਮਾਣਿਆ | ਵਾਈਸ ਪਿ੍ੰਸੀਪਲ ਬਿੰਦੂ ਗੁਪਤਾ ਨੇ ਵਿਦਿਆਰਥੀਆਂ ਦੇ ਸਮੂਹਿਕ ਵਿਕਾਸ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਨੌਤੀਆਂ ਦਾ ਆਤਮ ਵਿਸ਼ਵਾਸ ਨਾਲ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਿਪਟੀ ਡਾਇਰੈਕਟਰ ਅਕੈਡਮਿਕ ਅਰਚਨਾ ਮਾਥੁਰ, ਸੀਨੀਅਰ ਜੀ.ਐਮ ਕਰਨਲ ਰਾਜੇਸ਼ ਅਨੰਦ (ਰਿਟਾਇਰਡ) ਸਮੇਤ ਹੋਰ ਵੀ ਹਾਜ਼ਰ ਸਨ | ਇਸੇ ਤਰ੍ਹਾਂ ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰੈਪ-2 ਦੇ ਵਿਦਿਆਰਥੀਆਂ ਲਈ ਵੀ ਗਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ | ਪਿ੍ੰਸੀਪਲ ਯਾਚਨਾ ਚਾਵਲਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪ੍ਰਮੋਟ ਹੋਣ 'ਤੇ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਿਪਟੀ ਪਿ੍ੰਸੀਪਲ ਮੁਨੀਸ਼ ਬਾਂਗਾ, ਹੈੱਡ ਮਿਸਟ੍ਰੈਸ ਰਿਤਿਕਾ ਸੋਨੀ, ਸੀਨੀਅਰ ਜੀ.ਐਮ ਕਰਨਲ ਪਿਊਸ਼ ਬੇਰੀ (ਰਿਟਾਇਰਡ), ਡੀ.ਜੀ.ਐਮ ਐਡਮਿਨ ਅਨੁ ਸ਼ਰਮਾ, ਏ.ਵੀ.ਪੀ ਐਲੀਮੈਂਟਰੀ ਪ੍ਰੀਤੀ ਸੇਠੀ, ਕੋਆਰਡੀਨੇਟਰ ਸੀਮਾ ਓਬਰਾਏ, ਐਕਟੀਵਿਟੀ ਕੋਆਰਡੀਨੇਟਰ ਲਿਸ਼ਾ ਸਮੇਤ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਿਵੇਕਾਨੰਦ ਵਰਲਡ ਸਕੂਲ ਦੇ ਚੇਅਰਮੈਨ ਡਾ. ਗੌਰਵ ਭਾਸਕਰ ਦਾ ਮੁੱਲਾਂ ਆਧਾਰਿਤ ਸਿੱਖਿਆ ਲਈ ਵਿਸ਼ੇਸ਼ ਸਨਮਾਨ ਅਗਲੀ ਖ਼ਬਰ 8 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ
Ad Position 24