21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸੰਤ ਕਬੀਰ ਕਾਲਜ ਜ਼ੀਰਾ ਦੇ ਬੀ.ਏ ਭਾਗ-ਦੂਜਾ ਦੇ ਨਤੀਜੇ ਰਹੇ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 12-04-2026
ਜ਼ੀਰਾ,11 ਅਪ੍ਰੈਲ (ਰਜਨੀਸ਼ ਕਥੂਰੀਆ)- ਸੰਤ ਕਬੀਰ ਕਾਲਜ, ਜ਼ੀਰਾ ਦੇ ਬੀ.ਏ ਭਾਗ-ਦੂਜਾ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ | ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਵਲੋਂ ਕੀਤੇ ਗਏ ਇਸ ਸ਼ਾਨਦਾਰ ਪ੍ਰਦਰਸ਼ਨ 'ਤੇ ਖ਼ੁਸ਼ੀ ਜਤਾਉਂਦੇ ਹੋਏ ਦੱਸਿਆ ਕਿ ਵਿਦਿਆਰਥੀਆਂ ਨੇ ਮਿਹਨਤ ਅਤੇ ਲਗਨ ਨਾਲ ਉੱਚ ਅੰਕ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਨਤੀਜਿਆਂ ਵਿਚ ਸਹਿਜਪ੍ਰੀਤ ਕੌਰ ਨੇ 85.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੰਗੀਤਾ ਨੇ 83.6 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਕਰਮਜੀਤ ਕੌਰ ਨੇ 79.1 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਵੀਰਪਾਲ ਕੌਰ ਅਤੇ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹਨ | ਕਾਲਜ ਦੇ ਕੋਆਰਡੀਨੇਟਰ ਪ੍ਰੋ. ਆਸ਼ਾ ਵਿਨਾਇਕ ਅਤੇ ਪ੍ਰੋ. ਸੁਰੇਖਾ ਸਮੇਤ ਸਟਾਫ਼ ਮੈਂਬਰ ਸਵਰਨ ਸਿੰਘ, ਹਰਮਨਦੀਪ ਸਿੰਘ, ਸਿਮਰਨਜੀਤ ਕੌਰ, ਰਮਨਦੀਪ ਕੌਰ, ਵਨੀਤਾ, ਅਮਾਨਤ, ਯੂਨੀਕੇ ਥਾਮਸ, ਜਸਪ੍ਰੀਤ ਕੌਰ, ਪਲਕਪ੍ਰੀਤ ਕੌਰ, ਰੋਮਨਪ੍ਰੀਤ ਕੌਰ, ਰਾਜਵਿੰਦਰ ਕੌਰ, ਕਮਲਜੀਤ ਸਿੰਘ ਅਤੇ ਨਵਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮੀਟਿੰਗ ਦੌਰਾਨ ਤਰਕਸ਼ੀਲ ਸੁਸਾਇਟੀ ਗੁਰੂਹਰਸਹਾਏ ਵਲੋਂ ਦੋ ਮਾਸਿਕ ਮੈਗਜ਼ੀਨ ਰਿਲੀਜ਼ ਅਗਲੀ ਖ਼ਬਰ ਗ੍ਰਾਮ ਪੰਚਾਇਤ ਸ਼ਰੀਹ ਵਾਲਾ ਬਰਾੜ ਦੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦਾ ਮਾਮਲਾ ਗਰਮਾਇਆ
Ad Position 24