21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੁਰੂ ਰਾਮਦਾਸ ਸਕੂਲ ਬਹਾਵਲਪੁਰ ਦੇ ਵਿਦਿਆਰਥੀਆਂ ਨੇ ਅੱਠਵੀਂ ਦੇ ਨਤੀਜਿਆਂ ਵਿਚ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 12-04-2026
ਜ਼ੀਰਾ, 11 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਬਹਾਵਲਪੁਰ ਵਿਖੇ ਸਥਿਤ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਦੇ ਐਲਾਨੇ ਅੱਠਵੀਂ ਕਲਾਸ ਦੇ ਨਤੀਜਿਆਂ ਦੌਰਾਨ ਵਿਦਿਆਰਥੀਆਂ ਦਾ ਨਤੀਜਾ ਵਧੀਆ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਮੀਨਾਕਸ਼ੀ ਚਾਵਲਾ ਅਤੇ ਵਾਇਸ ਪਿ੍ੰਸੀਪਲ ਨਰਿੰਦਰਪਾਲ ਕੌਰ ਨੇ ਦੱਸਿਆ ਕਿ ਇਸ ਸਾਲ ਵੀ ਵਿਦਿਆਰਥੀਆਂ ਨੇ ਬੋਰਡ ਦੀਆਂ ਜਮਾਤਾਂ ਵਿਚ ਮੱਲਾ ਮਾਰੀਆਂ ਹਨ | ਇਸ ਦੌਰਾਨ ਪਵਨਪ੍ਰੀਤ ਕੌਰ ਨੇ 98.5 ਜਸਵਿੰਦਰ ਕੌਰ ਨੇ 98.5 ਫ਼ੀਸਦੀ ਅੰਕ ਹਾਸਲ ਕਰਕੇ ਪੰਜਾਬ ਵਿਚੋਂ ਨੌਵਾਂ ਸਥਾਨ ਹਾਸਿਲ ਕੀਤਾ ਹੈ | ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਰਮਨਪ੍ਰੀਤ ਕੌਰ, ਰਜਵੰਤ ਕੌਰ, ਮਨਜੀਤ ਕੌਰ,ਅਮਨਦੀਪ ਕੌਰ, ਜੋਬਨ ਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਜਸਮੀਤ ਸਿੰਘ ਅਤੇ ਜਸਲੀਨ ਕੌਰ ਆਦਿ ਨੇ 90 ਤੋਂ 95 ਫ਼ੀਸਦੀ ਅੰਕ ਹਾਸਿਲ ਕਰਕੇ ਸਫਲਤਾ ਪ੍ਰਾਪਤ ਕੀਤੀ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਕੁਲਦੀਪ ਸਿੰਘ ਸੰਧੂ ਨੇ ਜੇਤੂ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਸਟਾਫ ਨੂੰ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਵਰਦੇਵ ਸਿੰਘ ਮਾਨ ਦਾ ਲੱਖੋਂ ਕੇ ਬਹਿਰਾਮ ਵਿਖੇ ਭਰਵਾਂ ਸਵਾਗਤ ਅਗਲੀ ਖ਼ਬਰ ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ
Ad Position 24