22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 12-04-2026
ਫ਼ਾਜ਼ਿਲਕਾ, 11 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਸੀਵਰੇਜ ਪ੍ਰਣਾਲੀ, ਇੰਟਰਲਾਕਿੰਗ ਟਾਈਲਾਂ ਅਤੇ ਸੀਵਰੇਜ ਪਾਈਪ-ਲਾਈਨਾਂ ਦੇ ਚੱਲ ਰਹੇ ਕੰਮਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ | ਇਸ ਮੌਕੇ ਨਗਰ ਕੌਂਸਲ ਦੇ ਪ੍ਰਬੰਧਕ ਐੱਸ.ਡੀ.ਐਮ ਫ਼ਾਜ਼ਿਲਕਾ ਜੁਗਰਾਜ ਸਿੰਘ ਵੀ ਮੌਜੂਦ ਸਨ | ਵਿਧਾਇਕ ਸਵਨਾ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਸੀਵਰੇਜ ਪ੍ਰੋਜੈਕਟ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ ਅਤੇ ਜਿੱਥੇ ਲੋੜ ਹੈ ਉੱਥੇ ਨਵੀਆਂ ਪਾਈਪ-ਲਾਈਨਾਂ ਵੀ ਪਾਈਆਂ ਜਾ ਰਹੀਆਂ ਹਨ | ਇਸ ਦੇ ਨਾਲ ਹੀ ਗਲੀਆਂ ਵਿਚ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਵੀ ਜਾਰੀ ਹੈ, ਜਿਸ ਨਾਲ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਵਿਧਾਜਨਕ ਮਾਹੌਲ ਮਿਲੇਗਾ | ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਚੱਲ ਰਹੇ ਕਮਿਊਨਿਟੀ ਵਿਕਾਸ ਕਾਰਜਾਂ ਦੀ ਨਿਗਰਾਨੀ ਹੋਰ ਮਜ਼ਬੂਤ ਕਰਨ ਲਈ ਕਿਹਾ ਅਤੇ ਹਦਾਇਤ ਦਿੱਤੀ ਕਿ ਸਾਰੇ ਕੰਮ ਗੁਣਵੱਤਾ ਅਤੇ ਸਮੇਂ ਸਿਰ ਪੂਰੇ ਕੀਤੇ ਜਾਣ | ਉਨ੍ਹਾਂ ਨੇ ਇਹ ਵੀ ਆਖਿਆ ਕਿ ਸ਼ਹਿਰ ਵਿਚ ਹੋਰ ਵਿਕਾਸ ਕਾਰਜਾਂ ਲਈ ਨਵੇਂ ਪ੍ਰੋਜੈਕਟ ਤਿਆਰ ਕਰਕੇ ਜਲਦੀ ਤੋਂ ਜਲਦੀ ਪੇਸ਼ ਕੀਤੇ ਜਾਣ | ਵਿਧਾਇਕ ਸਵਨਾ ਨੇ ਪੀਣ ਵਾਲੇ ਪਾਣੀ ਵਿਚ ਗੰਧਲੇ ਪਾਣੀ ਦੇ ਮਿਲਣ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਨੂੰ ਤੁਰੰਤ ਜਾਂਚ ਕਰਨ ਅਤੇ ਇਸ ਸਮੱਸਿਆ ਦਾ ਪੱਕਾ ਹੱਲ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ | ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਵਿਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਅਰੋੜਾ ਵਿਕਾਸ ਮੰਚ ਨੇ ਜ਼ਰੂਰਤਮੰਦ ਲੜਕੀ ਦੇ ਵਿਆਹ ਵਿਚ ਦਿੱਤਾ ਸਹਿਯੋਗ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼- ਰਾਜ ਭੁਪਿੰਦਰ ਸਿੰਘ ਖੰਗੂੜਾ
Ad Position 24