05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਅਕਾਲੀ ਆਗੂ ਵਰਦੇਵ ਸਿੰਘ ਸਿੰਘ ਨੋਨੀ ਮਾਨ ਡੇਰਾ ਸ੍ਰੀ ਭਜਨਗੜ੍ਹ ਵਿਖੇ ਹੋਏ ਨਤਮਸਤਕ

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਗੋਲੂ ਕਾ ਮੋੜ, 12 ਅਪ੍ਰੈਲ (ਪੁਪਨੇਜਾ)-ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਇੰਚਾਰਜ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਜ਼ਮਾਨਤ ਮਿਲਣ ਤੋਂ ਬਾਅਦ ਆਪਣੇ ਪਿੰਡ ਚੱਕ ਸੁਹੇਲੇ ਵਾਲਾ ਜਾਣ ਤੋਂ ਪਹਿਲਾਂ ਡੇਰਾ ਸ਼੍ਰੀ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਨਤਮਸਤਕ ਹੋਏ | ਇਸ ਦੌਰਾਨ ਵਰਦੇਵ ਸਿੰਘ ਮਾਨ ਦਾ ਪਿੰਡ ਗੋਲੂ ਕਾ ਮੋੜ ਵਿਖੇ ਪਹੁੰਚਣ ਤੇ ਵੱਡੀ ਗਿਣਤੀ ਵਿਚ ਇਲਾਕੇ ਦੇ ਜੁੜੇ ਅਕਾਲੀ ਸਮਰਥਕਾਂ ਵਲੋਂ ਫੁੱਲਾਂ ਦੇ ਹਾਰ ਪਾ ਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਦੌਰਾਨ ਵਰਦੇਵ ਸਿੰਘ ਨੋਨੀ ਮਾਨ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਡੇਰਾ ਸ਼੍ਰੀ ਭਜਨਗੜ੍ਹ ਦੇ ਮੁੱਖ ਸੇਵਾਦਾਰ ਸੰਤ ਬਾਬਾ ਰਜਿੰਦਰ ਸਿੰਘ ਵਲੋਂ ਵਰਦੇਵ ਸਿੰਘ ਮਾਨ ਨੂੰ ਸਿਰੋਪਾ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਹਲਕਾ ਗੁਰੂਹਰਸਹਾਏ ਦੇ ਪਿੰਡਾਂ ਤੋਂ ਅਕਾਲੀ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਆਰ.ਪੀ.ਫਿਰੋਜ਼ਪੁਰ ਨੇ ਟਰੇਨ ਵਿਚ ਛੁੱਟਿਆ ਗਹਿਣਿਆਂ ਅਤੇ ਨਕਦੀ ਵਾਲਾ ਬੈਗ ਮਾਲਕ ਨੂੰ ਸੌਂਪਿਆ ਅਗਲੀ ਖ਼ਬਰ ਜ਼ਿਲ੍ਹਾ ਅਦਾਲਤ ਵਲੋਂ ਪੀ.ਡਬਲਿਊ.ਡੀ. ਦੀ ਜ਼ਮੀਨ 28 ਅਪ੍ਰੈਲ ਨੂੰ ਨਿਲਾਮ ਕਰਨ ਦੇ ਹੁਕਮ ਮੱਖੂ-ਸੁਲਤਾਨਪੁਰ ਲੋਧੀ-ਗਿੱਦ...
Ad Position 24