05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮਮਦੋਟ ਦੀ ਅਨਾਜ ਮੰਡੀ ਵਿਚ ਕਣਕ ਦੀ ਫ਼ਸਲ ਦੀ ਆਮਦ ਹੋਈ ਸ਼ੁਰੂ

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
* ਸਰਕਾਰ ਵਲੋਂ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ : ਸੰਧੂ
ਮਮਦੋਟ, 12 ਅਪ੍ਰੈਲ(ਰਾਜਿੰਦਰ ਸਿੰਘ ਹਾਂਡਾ)-ਮੁੱਖ ਅਨਾਜ ਮੰਡੀ ਤੇ ਇਲਾਕੇ ਦੇ ਹੋਰ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਜਾਣ ਕਰਕੇ ਮੰਡੀਆਂ ਵਿਚ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ | ਪੰਜਾਬ ਮੰਡੀ ਬੋਰਡ ਵਲੋਂ ਕੀਤੇ ਗਏ ਪ੍ਰਬੰਧਾਂ ਸਬੰਧੀ ਮਾਰਕੀਟ ਕਮੇਟੀ ਮਮਦੋਟ ਦੇ ਸਕੱਤਰ ਬਿਕਰਮਜੀਤ ਸਿੰਘ ਸੰਧੂ ਨੇ ਦੱਸਿਆ ਕਿ ਉਹਨਾਂ ਵਲੋਂ ਮੰਡੀਆਂ ਦੀ ਸਾਫ਼ ਸਫ਼ਾਈ, ਬਿਜਲੀ, ਰੌਸ਼ਨੀ ਅਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮੰਡੀਆਂ ਵਿਚ ਕਣਕ ਦੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਜਾਂ ਆੜ੍ਹਤੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਦੇ ਨਿਰਦੇਸ਼ਾਂ ਦੇ ਤਹਿਤ ਮੰਡੀਆਂ ਵਿਚ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿਸਾਨ ਪੂਰੀ ਤਰ੍ਹਾਂ ਪੱਕੀ ਕਣਕ ਦੀ ਫਸਲ ਦੀ ਕਟਾਈ ਕਰਕੇ ਮੰਡੀਆਂ ਵਿਚ ਲੈ ਕੇ ਆਉਣ | ਜਿਸ ਨਾਲ ਵਿੱਕਰੀ ਵਿਚ ਕੋਈ ਦਿੱਕਤ ਨਹੀਂ ਆਵੇਗੀ | ਉਹਨਾਂ ਨੇ ਕਿਸਾਨਾਂ ਆੜ੍ਹਤੀਆਂ ਅਤੇ ਮੰਡੀ ਵਿਚ ਕੰਮ ਕਰਦੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਮਾਰਕੀਟ ਕਮੇਟੀ ਮਮਦੋਟ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ | ਇਸ ਮੌਕੇ ਸੰਦੀਪ ਸਿੰਘ ਮੰਡੀ ਸੁਪਰਵਾਈਜ਼ਰ, ਸੰਜੇ ਗੁਪਤਾ ਟੈਲੀ ਓਪਰੇਟਰ, ਕੁਲਦੀਪ ਸਿੰਘ, ਪੂਰਨ ਸਿੰਘ, ਨਵਦੀਪ ਸਿੰਘ ਮਾਰਕੀਟ ਕਮੇਟੀ ਦੇ ਮੁਲਾਜ਼ਮ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਤਲ ਮਾਮਲੇ 'ਚ ਚਾਰ ਨਾਮਜ਼ਦ ਵਿਅਕਤੀ ਬਰੀ ਅਗਲੀ ਖ਼ਬਰ ਜੀ.ਆਰ.ਪੀ.ਫਿਰੋਜ਼ਪੁਰ ਨੇ ਟਰੇਨ ਵਿਚ ਛੁੱਟਿਆ ਗਹਿਣਿਆਂ ਅਤੇ ਨਕਦੀ ਵਾਲਾ ਬੈਗ ਮਾਲਕ ਨੂੰ ਸੌਂਪਿਆ
Ad Position 24