02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਮੰਡੀਆਂ 'ਚ ਹੋਣ ਲੱਗੇ ਖ਼ੱਜਲ਼-ਖ਼ੁਆਰ ਖ਼ਰਾਬ ਮੌਸਮ ਹੋਣ ਡਰੋਂ ਚਿੰਤਤ ਕਿਸਾਨ, ਸਰਕਾਰ ਜਲਦ ਦੇਣ ਧਿਆਨ- ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 14-04-2026
ਮੁੱਦਕੀ, 13 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)-ਕਣਕ ਦੀ ਖ਼ਰੀਦ ਨੂੰ ਲੈ ਕੇ ਮੁੱਦਕੀ ਦੀਆਂ ਮੰਡੀਆਂ ਵਿਚ ਸਾਰੇ ਪ੍ਰਬੰਧਾਂ ਨੂੰ ਪੂਰੇ ਕਰਨ ਦੇ ਦਾਅਵੇ ਹਕੀਕਤ ਦੇ ਉਲਟ ਹਨ | ਫ਼ਸਲ ਦੀ ਖ਼ਰੀਦ-ਫਰੋਖਤ ਲਈ ਮੰਡੀਆਂ 'ਚ ਆਉਣ ਵਾਲੇ ਕਿਸਾਨਾਂ ਨੂੰ ਧੁੱਪ ਤੋਂ ਬਚਾਉਣ ਲਈ ਸ਼ੈੱਡ ਤਾਂ ਬਣਾਏ ਗਏ ਹਨ ਪਰ ਉਨ੍ਹਾਂ ਦੇ ਬੈਠਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ | ਇਸ ਲਈ ਫ਼ਸਲ ਵਿਕਣ ਤੱਕ ਉਨ੍ਹਾਂ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਣਕ ਦੀਆਂ ਬੋਰੀਆਂ 'ਤੇ ਬੈਠ ਕੇ ਹੀ ਇੰਤਜ਼ਾਰ ਕਰਨਾ ਪਵੇਗਾ | ਇਹ ਗੱਲ ਗੁਰਜੰਟ ਸਿੰਘ ਬਰਾੜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਮੁੱਦਕੀ, ਜੋਗਿੰਦਰ ਸਿੰਘ ਸੰਧੂ ਛਿੰਦਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਇਕਾਈ ਮੁੱਦਕੀ, ਸਤਨਾਮ ਸਿੰਘ ਬਾਸੀ ਜ਼ਿਲ੍ਹਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਬ੍ਰਹਮ ਕੇ ਅਤੇ ਦਰਸ਼ਨ ਸਿੰਘ ਫ਼ੌਜੀ ਬਲਾਕ ਪ੍ਰਧਾਨ ਬ੍ਰਹਮ ਕੇ ਨੇ ਕਰਦਿਆਂ ਕਿਹਾ ਕਿ ਮੰਡੀਆਂ ਅੰਦਰ ਖ਼ਰੀਦ ਦੇ ਪ੍ਰਬੰਧ ਨਿਕੰਮੇ ਅਤੇ ਵਧੀਆ ਨਹੀਂ ਹਨ | ਜਿਸ ਕਾਰਨ ਫ਼ਸਲ ਵੇਚਣ ਆਉਣ ਵਾਲੇ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਹੇਠਾਂ ਫ਼ਸਲ ਲਿਆ ਕੇ ਬੈਠਾ ਕਿਸਾਨ ਚਿੰਤਾ 'ਚ ਡੁੱਬਿਆ ਹੋਇਆ ਹੈ ਕਿਉਂਕਿ ਇਸ ਵਾਰ ਬਾਰਸ਼ਾਂ ਜ਼ਿਆਦਾ ਹੋਣ ਕਾਰਨ ਪਹਿਲਾਂ ਹੀ ਫ਼ਸਲ ਦੀ ਕੁਆਲਿਟੀ 'ਚ ਫ਼ਰਕ ਪਿਆ ਹੈ | ਉੱਪਰੋਂ ਖ਼ਰੀਦ ਨਾ ਹੋਣ ਕਾਰਨ ਹੋਰ ਵੀ ਪੇ੍ਰਸ਼ਾਨੀ ਪੈਦਾ ਹੋ ਰਹੀ ਹੈ | ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀਂ | ਉਨ੍ਹਾਂ ਕਿਹਾ ਕਿ ਪਿਛਲੇ 4-5 ਦਿਨਾਂ ਤੋਂ ਕਣਕ ਮੰਡੀ ਵਿਚ ਸੁੱਟੀ ਬੈਠੇ ਹਾਂ ਪਰ ਇੱਥੇ ਕਣਕ ਖ਼ਰੀਦਣੀ ਤਾਂ ਦੂਰ ਮੰਡੀ ਵਿਚ ਕੋਈ ਪ੍ਰਬੰਧ ਵੀ ਨਹੀਂ ਹੈ | ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਜਲਦ ਤੋਂ ਜਲਦ ਸ਼ੁਰੂ ਕਰਵਾਈ ਜਾਵੇ | ਮਿਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਹੜਤਾਲ 'ਤੇ ਚਲੇ ਗਏ ਹਨ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵੀ ਵਧ ਸਕਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਦੋਨਾ ਤੇਲੂ ਮੱਲ ਦੇ ਪੀੜਤ ਕਿਸਾਨਾਂ ਨੇ ਇਨਸਾਫ ਦੀ ਲਗਾਈ ਗੁਹਾਰ ਸਿਆਸੀ ਦਬਾਅ ਹੇਠ ਜ਼ਮੀਨ 'ਤੇ ਕਬਜ਼ਾ ਕਰਨ ਦੇ ਲਗ... ਅਗਲੀ ਖ਼ਬਰ ਗੁਰੂਹਰਸਹਾਏ ਵਿਚ ਮਹਿਲਾ ਪਤੰਜਲੀ ਯੋਗ ਸਮਿਤੀ ਵਲੋਂ ਇਕ ਦਿਨਾ ਯੋਗ ਕੈਂਪ ਦਾ ਆਯੋਜਨ- ਅਸ਼ਵਨੀ ਸਿੱਕਰੀ
Ad Position 24
No active advertisement