ਜ਼ੀਰਾ,13 ਅਪ੍ਰੈਲ(ਰਜਨੀਸ਼ ਕਥੂਰੀਆ)-ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ, ਜ਼ੀਰਾ (ਸੀ.ਬੀ.ਐਸ.ਸੀ) ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਵਿਦਿਆਰਥੀਆਂ ਨੇ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ | ਬੱਚਿਆਂ ਵਲੋਂ ਵਿਸਾਖੀ ਦੇ ਮਹੱਤਵ ਨੂੰ ਦਰਸਾਉਂਦੇ ਗਿੱਧੇ ਅਤੇ ਭੰਗੜੇ ਦੀਆਂ ਆਈਟਮਾਂ ਨੇ ਸਭ ਦਾ ਮਨ ਮੋਹ ਲਿਆ | ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਡਾ. ਬੀ.ਆਰ.ਅੰਬੇਦਕਰ ਦੇ ਜੀਵਨ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਜਾਣਕਾਰੀ ਦਿੱਤੀ | ਇਸ ਸਮਾਰੋਹ ਦੌਰਾਨ ਵਿਦਿਆਰਥੀਆਂ ਲਈ ਵਿਸਾਖੀ ਅਤੇ ਡਾ.ਅੰਬੇਦਕਰ ਨਾਲ ਸੰਬੰਧਿਤ ਇਕ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ | ਵਿਦਿਆਰਥੀਆਂ ਨੇ ਗਿਆਨ-ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਮੈਨੇਜਰ ਹਰੀਸ਼ ਜੈਨ,ਐਕਟਿਵ ਮੈਨੇਜਰ ਅਰਚਨਾ ਜੈਨ, ਪਿ੍ੰਸੀਪਲ ਮੈਡਮ ਕਿਰਨ ਅਗਰਵਾਲ ਅਤੇ ਪਿ੍ੰਸੀਪਲ ਡਾ. ਸ਼ਾਲੂ ਸੂਦ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਸਾਖੀ ਦੇ ਸਭਿਆਚਾਰਕ ਮਹੱਤਵ ਅਤੇ ਡਾ. ਅੰਬੇਦਕਰ ਦੇ ਸੰਵਿਧਾਨਕ ਮੁੱਲਾਂ ਨੂੰ ਅਪਣਾਉਣ ਦੀ ਪੇ੍ਰਰਨਾ ਦਿੱਤੀ | ਇਸ ਮੌਕੇ 'ਤੇ ਹਾਊਸ ਇੰਚਾਰਜ ਅਤੇ ਅਧਿਆਪਕਾਂ ਵਿਚ ਮੈਡਮ ਪੂਨਮ, ਨਿਸ਼ਾ ਅਨੇਜਾ, ਵਿਜੇ ਕੁਮਾਰ, ਮੈਡਮ ਰੂਬੀ, ਮੈਡਮ ਮਨਦੀਪ, ਮੈਡਮ ਸਵਿਤਾ, ਮੈਡਮ ਚੰਨਪ੍ਰੀਤ, ਮੈਡਮ ਰੂਹੀ, ਮੈਡਮ ਪੂਨਮ ਰਾਣੀ, ਮੈਡਮ ਪਰਮਜੀਤ ਅਤੇ ਮੈਡਮ ਸ਼ਿਵਾਨੀ ਸ਼ਰਮਾ ਨੇ ਸਮਾਗਮ ਨੂੰ ਸਫਲ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ |