ਜ਼ੀਰਾ,13 ਅਪ੍ਰੈਲ (ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਆਪਣੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਅੱਜ ਜ਼ੀਰਾ ਸ਼ਹਿਰ ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ਸਬੰਧੀ ਇਕ ਵਿਸ਼ੇਸ਼ ਮੀਟਿੰਗ ਜ਼ੀਰਾ ਵਿਖੇ ਹੋਈ ਜਿਸ ਵਿਚ ਜਥੇਬੰਦੀ ਦੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ | ਇਸ ਪ੍ਰੋਗਰਾਮ ਦੌਰਾਨ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂਵਾਲਾ ਦੀ ਅਗਵਾਈ ਹੇਠ ਸੁਭਾਸ਼ ਕੁਮਾਰ ਨੂੰ ਸਰਬਸੰਮਤੀ ਨਾਲ ਇਕਾਈ ਜ਼ੀਰਾ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ | ਸੂਬਾ ਮੀਡੀਆ ਇੰਚਾਰਜ ਗੈਰੀ ਸਿੰਘ ਬੰਡਾਲਾ ਨੇ ਦੱਸਿਆ ਕਿ ਜਥੇਬੰਦੀ ਨੂੰ ਸ਼ਹਿਰੀ ਖੇਤਰਾਂ ਵਿਚ ਮਜ਼ਬੂਤ ਕਰਨ ਲਈ ਇਹ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ | ਨਵ-ਨਿਯੁਕਤ ਪ੍ਰਧਾਨ ਸੁਭਾਸ਼ ਕੁਮਾਰ ਨੇ ਯੂਨੀਅਨ ਦੇ ਸੰਵਿਧਾਨ ਵਿੱਚ ਰਹਿ ਕੇ ਕਿਸਾਨੀ ਮਸਲਿਆਂ ਦੇ ਹੱਕ ਵਿਚ ਡਟ ਕੇ ਪਹਿਰਾ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ, ਹਰਦੀਪ ਸਿੰਘ ਗਿੱਲ ਕਰਮੂਵਾਲਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਰਣਜੀਤ ਸਿੰਘ ਬੰਡਾਲਾ ਜ਼ਿਲ੍ਹਾ ਕੋਰ ਕਮੇਟੀ ਮੈਂਬਰ, ਗੈਰੀ ਸਿੰਘ ਬੰਡਾਲਾ ਸੂਬਾ ਮੀਡੀਆ ਇੰਚਾਰਜ, ਬਲਦੇਵ ਸਿੰਘ ਲਹੁਕੇ ਖ਼ੁਰਦ,ਸੁਖਚੈਨ ਸਿੰਘ ਸਿੱਧੂ ਬਲਾਕ ਪ੍ਰਧਾਨ ਜ਼ੀਰਾ, ਨਿਰਮਲ ਸਿੰਘ ਵਲਟੋਹਾ ਬਲਾਕ ਪ੍ਰਧਾਨ ਮੱਲਾਂਵਾਲਾ, ਗੁਰਨਾਮ ਸਿੰਘ ਬੰਡਾਲਾ, ਹਰਮੀਤ ਸਿੰਘ ਜ਼ੀਰਾ, ਗੁਰਤੇਜ ਸਿੰਘ ਜ਼ੀਰਾ, ਸੁਖਦੀਪ ਸਿੰਘ ਵਲਟੋਹਾ, ਗੁਰਦੀਪ ਸਿੰਘ ਸੁੱਖੇਵਾਲਾ, ਆਸਾ ਸਿੰਘ ਸੁੱਖੇਵਾਲਾ, ਜਨਕ ਰਾਜ ਸ਼ਰਮਾ ਸਾਬਕਾ ਸਰਪੰਚ ਵਾੜਾ ਪੋਹਵਿੰਡ, ਕੁਲਵਿੰਦਰ ਸਿੰਘ ਸਿੱਧੂ, ਮਨਪ੍ਰੀਤ ਸਿੰਘ, ਜਸਕਰਨ ਗਿੱਲ ਤੋਂ ਇਲਾਵਾ ਤਰਲੋਕ ਸਿੰਘ ਬਿੱਟੂ, ਰਾਹੁਲ, ਅਮਰਜੀਤ ਸਿੰਘ, ਸੁਰਿੰਦਰ ਕੁਮਾਰ ਛਿੰਦਾ, ਧਰਮਿੰਦਰ ਸਿੰਘ, ਗੀਤਾ ਸਿੰਘ, ਸੋਨੂੰ ਮਸੀਹ, ਬੱਬੂ ਸਿੰਘ, ਰਾਜੂ ਸਿੰਘ, ਜੋਧਵੀਰ ਸਿੰਘ, ਸੰਦੀਪ ਸਿੰਘ, ਮੁਕੇਸ਼ ਕੁਮਾਰ ਰਾਜੂ ਅਰੋੜਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |