06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਹੈਰੋਇਨ ਸਮੇਤ ਮੁਲਜ਼ਮ ਕਾਬੂ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 14-04-2026
ਤਲਵੰਡੀ ਭਾਈ, 13 ਅਪ੍ਰੈਲ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਮੇਨ ਚੌਂਕ ਤਲਵੰਡੀ ਭਾਈ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਪੁੱਤਰ ਲਖਵਿੰਦਰ ਸਿੰਘ ਵਾਸੀ ਨੇੜੇ ਬੁੱਢਾ ਖੂਹ ਤਲਵੰਡੀ ਭਾਈ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੋ ਅੱਜ ਵੀ ਬੱਸ ਅੱਡਾ ਕੋਟਲਾ ਦੇ ਬਣੇ ਸ਼ੈੱਡ ਵਿਚ ਬੈਠਾ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਪੁਲਿਸ ਵਲੋਂ ਕਾਰਵਾਈ ਕਰਦਿਆਂ ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਪੁੱਤਰ ਲਖਵਿੰਦਰ ਸਿੰਘ ਵਾਸੀ ਨੇੜੇ ਬੁੱਢਾ ਖੂਹ ਤਲਵੰਡੀ ਭਾਈ ਨੂੰ 2.90 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਅਤੇ ਮੋਬਾਈਲ ਖੋਹਣ ਵਾਲਾ ਕਾਬੂ ਅਗਲੀ ਖ਼ਬਰ ਮਾਸਟਰ ਅਮਰ ਸਿੰਘ ਵਲੋਂ ਸਕੂਲ ਨੂੰ ਇੰਟਰੈਕਟਿਵ ਪੈਨਲ ਭੇਟ
Ad Position 24
No active advertisement