23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮਹਿਲਾ ਸਸ਼ਕਤੀਕਰਨ ਅਤੇ 33 ਫ਼ੀਸਦੀ ਰਾਖਵੇਂ ਦੇ ਸਮਰਥਨ ਵਿਚ ਭਾਜਪਾ ਵਲੋਂ ਰੈਲੀ

Ad Position 21
No active advertisement
ਅਜੀਤ ਡੈਸਕ 15-04-2026
ਫਿਰੋਜ਼ਪੁਰ,14 ਅਪ੍ਰੈਲ (ਸੁਖਵਿੰਦਰ ਸਿੰਘ)-ਫਿਰੋਜ਼ਪੁਰ ਵਿਚ ਮਹਿਲਾ ਸਸ਼ਕਤੀਕਰਨ ਅਤੇ 33 ਫ਼ੀਸਦੀ ਰਾਖਵੇਂ ਦੇ ਸਮਰਥਨ ਵਿਚ ਭਾਜਪਾ ਵਲੋਂ ਰੈਲੀ ਕੱਢੀ ਗਈ | ਜਿਸ ਵਿਚ ਮਹਿਲਾਵਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਮਰਥਨ ਕੀਤਾ | ਜਦੋਂ ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਵਲੋਂ ਮਹਿਲਾਵਾਂ ਦੇ ਹੱਕ ਲਈ 33 ਫ਼ੀਸਦੀ ਰਾਖਵਾਂ ਨੂੰ ਲੈ ਕੇ ਬਾਜ਼ ਵਾਲੇ ਚੌਂਕ ਤੋਂ ਲੈ ਕੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਪੈਦਲ ਯਾਤਰਾ ਕਰਕੇ ਕੱਢੀ ਗਈ ਜਿਸ ਵਿਚ ਵਕੀਲ, ਅਧਿਆਪਕ, ਡਾਕਟਰ ਅਤੇ ਹੋਰ ਨੌਜਵਾਨ ਮਾਤਾਵਾਂ, ਭੈਣਾਂ ਨੇ ਵੱਡੀ ਗਿਣਤੀ ਵਿਚ ਮੋਦੀ ਸਰਕਾਰ ਦਾ ਧੰਨਵਾਦ ਕਰਨ ਲਈ ਸਹਿਯੋਗ ਦਿੱਤਾ | ਉਹਨਾਂ ਦੱਸਿਆ ਕਿ ਦੇਸ਼ ਵਿਚ ਅÏਰਤਾਂ ਨੂੰ ਰਾਜਨੀਤੀ ਵਿੱਚ ਸਸ਼ਕਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਲਿਆ ਗਿਆ 33 ਫ਼ੀਸਦੀ ਰਾਖਵਾਂ ਇਕ ਇਤਿਹਾਸਕ ਫ਼ੈਸਲਾ ਹੈ | ਇਸ ਮੌਕੇ ਐਡਵੋਕੇਟ ਦਮਨਪ੍ਰੀਤ ਕੌਰ ਨੇ ਕਿਹਾ ਕਿ ਉਹ ਜ਼ਿਲ੍ਹਾ ਅਦਾਲਤ ਵਿਚ ਪ੍ਰੈਕਟਿਸ ਕਰ ਰਹੀ ਹੈ ਅਤੇ ਮਹਿਲਾਵਾਂ ਲਈ 33 ਫ਼ੀਸਦੀ ਰਾਖਵੇਂਕਰਨ ਦਾ ਲਾਭ ਹੁਣ ਬਾਰ ਕੌਂਸਲ ਚੋਣਾਂ ਵਿਚ ਵੀ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲਿਆ ਗਿਆ ਇਹ ਫ਼ੈਸਲਾ ਦੇਸ਼ ਦੀ ਨਾਰੀ ਸ਼ਕਤੀ ਨੂੰ ਮਜ਼ਬੂਤ ਕਰਨ ਵੱਲ ਵੱਡਾ ਕਦਮ ਹੈ | ਰਾਣਾ ਸੋਢੀ ਨੇ ਕਿਹਾ ਕਿ ਜਦੋਂ ਕਿਸੇ ਦੇਸ਼ ਜਾਂ ਸੂਬੇ ਦੀ ਤਰੱਕੀ ਦੇਖਣੀ ਹੋਵੇ ਤਾਂ ਉੱਥੇ ਦੀਆਂ ਅÏਰਤਾਂ ਦੀ ਸਥਿਤੀ ਦੇਖੀ ਜਾਂਦੀ ਹੈ | ਜਿੱਥੇ ਮਹਿਲਾਵਾਂ ਨੂੰ ਮਾਣ-ਸਨਮਾਨ ਮਿਲਦਾ ਹੈ, ਉਹ ਸਮਾਜ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਡਿਲਿਮੀਟੇਸ਼ਨ ਤੋਂ ਬਾਅਦ ਸੰਸਦ ਅਤੇ ਵਿਧਾਨ ਸਭਾਵਾਂ ਵਿਚ 33 ਫ਼ੀਸਦੀ ਰਾਖਵਾਂਕਰਨ ਲਾਗੂ ਹੋਣ ਨਾਲ ਮਹਿਲਾਵਾਂ ਆਪਣੀ ਆਵਾਜ਼ ਖੁਦ ਬੁਲੰਦ ਕਰਨਗੀਆਂ ਅਤੇ ਆਪਣੇ ਹੱਕਾਂ ਲਈ ਸਿੱਧੇ ਤੌਰ 'ਤੇ ਫ਼ੈਸਲੇ ਲੈਣਗੀਆਂ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਲੋਂ ਰੇਲਵੇ ਐਪ ਦੇ ਪ੍ਰਚਾਰ ਲਈ ਜਾਗਰੂਕਤਾ ਮੁਹਿੰਮ ਦਾ ਆਯੋਜਨ ਅਗਲੀ ਖ਼ਬਰ ਪੰਜਾਬ ਸਰਕਾਰ ਤੁਰੰਤ ਕਣਕ ਦੀ ਖ਼ਰੀਦ ਸ਼ੁਰੂ ਕਰਵਾਏ-ਬੀ.ਕੇ.ਯੂ. ਲੱਖੋਵਾਲ
Ad Position 24