23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਟੀਮ ਵਲੋਂ ਵੱਖ-ਵੱਖ ਮੰਡੀਆਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 15-04-2026
ਫ਼ਿਰੋਜ਼ਪੁਰ,14 ਅਪ੍ਰੈਲ (ਕੁਲਬੀਰ ਸਿੰਘ ਸੋਢੀ): ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ ਦੀ ਅਗਵਾਈ ਵਿਚ ਇੱਕ ਟੀਮ ਨੇ ਫ਼ਿਰੋਜਪੁਰ ਛਾਉਣੀ, ਪਿੰਡ ਝੋਕ ਹਰੀਹਰ, ਪਿੰਡ ਝੋਕ ਮੋਹੜੇ, ਪਿੰਡ ਮਹਿਮਾ, ਪਿੰਡ ਭਾਵੜਾ ਅਤੇ ਪਿੰਡ ਖਾਈ ਫੇਮੇ ਸਮੇਤ ਕਈ ਪਿੰਡਾਂ ਦੀਆਂ ਮੰਡੀਆਂ ਦਾ ਦੌਰਾ ਕੀਤਾ ਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ | ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਬੀਤੇ ਦਿਨ ਦੁਪਹਿਰ ਦੇ ਤਿੰਨ ਵਜੇ ਤੱਕ ਕਿਸੇ ਵੀ ਮੰਡੀ 'ਚ ਖ਼ਰੀਦ ਸ਼ੁਰੂ ਨਹੀਂ ਹੋਈ ਸੀ ਜਿਸ ਕਰਕੇ ਕਿਸਾਨ ਨਿਰਾਸ਼ਾ ਦੇ ਆਲਮ ਵਿਚ ਹੈ | ਸੂਬਾ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਮੰਡੀਆਂ ਦੇ ਮਾਮਲੇ ਸਬੰਧੀ ਜਦ ਮਾਰਕੀਟ ਕਮੇਟੀ ਫ਼ਿਰੋਜਪੁਰ ਛਾਉਣੀ ਦੇ ਚੇਅਰਮੈਨ ਬੇਅੰਤ ਸਿੰਘ ਨਾਲ ਮੀਟਿੰਗ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬੀਤੇ ਦਿਨ ਖ਼ਰੀਦ ਏਜੰਸੀਆਂ ਵਲੋਂ ਮੰਡੀਆਂ ਵਿਚੋਂ ਸੈਂਪਲ ਇਕੱਠੇ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਗਏ ਹਨ ਤੇ ਟੈੱਸਟ ਦੌਰਾਨ ਪਤਾ ਲੱਗਿਆ ਹੈ ਕਿ ਲਗਭਗ 14 ਫਿੱਸਦੀ ਦਾਣਾ ਜਿਸ ਦਾ ਰੰਗ ਬਦਲਿਆ ਹੋਇਆ ਜਾ ਪਿਚਕਿਆ ਹੋਇਆ ਆ ਰਿਹਾ ਹੈ | ਜਿਸ ਲਈ ਖ਼ਰੀਦ ਏਜੰਸੀਆਂ ਕੇਂਦਰ ਸਰਕਾਰ ਤੋਂ ਛੂਟ ਮੰਗ ਰਹੀਆਂ ਹਨ | ਮਹਿਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਹਰਿਆਣਾ ਅਤੇ ਰਾਜਸਥਾਨ ਵਿਚ ਇਸ ਤਰ੍ਹਾਂ ਦੀ ਛੂਟ ਦਿੱਤੀ ਜਾ ਚੁੱਕੀ ਹੈ ਅਤੇ ਪੰਜਾਬ ਦੀਆਂ ਏਜੰਸੀਆਂ ਵੀ ਉਹੀ ਛੂਟ ਮੰਗ ਰਹੀਆਂ ਹਨ | ਹੁਣ ਇਹ ਮਾਮਲਾ ਕੇਂਦਰ ਸਰਕਾਰ ਅਤੇ ਐੱਫ.ਸੀ.ਆਈ ਕੋਲ ਹੈ ਕਿ ਉਹ ਛੂਟ ਦੇ ਕੇ ਚਿੱਠੀ ਕਦ ਤੱਕ ਭੇਜਦੇ ਹਨ, ਜਾਂ ਫਿਰ ਛੂਟ ਨਹੀਂ ਦਿੰਦੇ | ਇਸ ਦੇ ਆਧਾਰ 'ਤੇ ਹੀ ਅੱਗੇ ਖ਼ਰੀਦ ਬਾਰੇ ਫ਼ੈਸਲਾ ਹੋਵੇਗਾ | ਮਹਿਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਸੀ ਕਿ 1 ਅਪ੍ਰੈਲ ਤੋਂ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ | ਜਦਕਿ ਮੰਡੀਆਂ ਵਿਚ ਕਣਕ ਆਈ ਨੂੰ ਵੀ ਲਗਭਗ 10 ਦਿਨ ਹੋ ਚੁੱਕੇ ਹਨ ਤੇ ਕਿਸਾਨ ਆਪਣੀ ਕਣਕ ਲੈ ਕੇ ਮੰਡੀਆਂ ਵਿਚ ਬੈਠੇ ਹੋਏ ਹਨ | ਸੂਬਾ ਸਰਕਾਰ ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਦੀਆਂ ਖ਼ਰੀਦ ਏਜੰਸੀਆਂ ਪੰਜਾਬ ਸਰਕਾਰ ਦੇ ਅਧੀਨ ਹਨ | ਇਸ ਲਈ ਇਹ ਦੇਰੀ ਸਰਕਾਰ ਦੀ ਢਿੱਲ ਦਾ ਨਤੀਜਾ ਹੈ ਅਤੇ ਪਹਿਲਾਂ ਤੈਅ ਕੀਤੇ ਮਾਪਦੰਡਾਂ ਅਨੁਸਾਰ ਖ਼ਰੀਦ ਹੋਣੀ ਚਾਹੀਦੀ ਸੀ, ਪਰ ਹੁਣ ਵੀ ਏਜੰਸੀਆਂ ਕੇਂਦਰ ਸਰਕਾਰ ਨੂੰ ਸੈਂਪਲ ਭੇਜ ਰਹੀਆਂ ਹਨ | ਆਗੂਆਂ ਨੇ ਕਿਹਾ ਜੇਕਰ ਐੱਫ.ਸੀ.ਆਈ ਵਲੋਂ ਕੋਈ ਚਿੱਠੀ ਨਹੀਂ ਆਉਂਦੀ ਅਤੇ ਖ਼ਰੀਦ ਸ਼ੁਰੂ ਨਹੀਂ ਹੁੰਦੀ ਤਾਂ ਆਉਣ ਵਾਲੇ ਸੰਘਰਸ਼ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਵੱਡੀ ਸੰਖਿਆ 'ਚ ਕਿਸਾਨ ਤੇ ਯੂਨੀਅਨ ਦੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟੁੱਟੀ ਹੋਈ ਸੜਕ 'ਤੇ ਮਿੱਟੀ ਪਾ ਕੇ ਨੌਜਵਾਨਾਂ ਨੇ ਰਸਤਾ ਪੱਧਰ ਕੀਤਾ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਲੋਂ ਰੇਲਵੇ ਐਪ ਦੇ ਪ੍ਰਚਾਰ ਲਈ ਜਾਗਰੂਕਤਾ ਮੁਹਿੰਮ ਦਾ ਆਯੋਜਨ
Ad Position 24