23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮੱਖੂ ਵਿਖੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

Ad Position 21
No active advertisement
ਅਜੀਤ ਡੈਸਕ 15-04-2026
ਮੱਖੂ, 14 ਅਪ੍ਰੈਲ (ਵਰਿੰਦਰ ਮਨਚੰਦਾ)- ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਅਨਾਜ ਮੰਡੀ ਮੱਖੂ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਮੈਸ. ਵਰਿੰਦਰ ਕੁਮਾਰ ਐਂਡ.ਕੰਪਨੀ ਦੀ ਆੜ੍ਹਤ 'ਤੇ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਹਮੇਸ਼ਾ ਕਿਸਾਨੀ ਹਿਤਾਂ ਦੀ ਰਾਖੀ ਕਰਦੀ ਆਈ ਹੈ ਅਤੇ ਇਸ ਵਾਰ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਵਿਧਾਇਕ ਕਟਾਰੀਆ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਸਹੂਲਤ ਲਈ ਹਰ ਯਤਨ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਾ ਪੇਸ਼ ਆਵੇ | ਇਸ ਮੌਕੇ ਉਨ੍ਹਾਂ ਅਨਾਜ ਮੰਡੀ ਵਿਚ ਮੌਜੂਦ ਕਿਸਾਨਾਂ, ਆੜ੍ਹਤੀਆਂ ਤੇ ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਵਿਧਾਇਕ ਕਟਾਰੀਆ ਨੇ ਇਹ ਵੀ ਦੱਸਿਆ ਕਿ ਮੰਡੀਆਂ ਵਿਚ ਕਣਕ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਖ਼ਰੀਦ ਪ੍ਰਕਿਰਿਆ ਤੇਜ਼ੀ ਨਾਲ ਹੋ ਸਕੇ | ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਫ਼ਸਲ ਦੀ ਪੂਰੀ ਖ਼ਰੀਦ ਯਕੀਨੀ ਬਣਾਈ ਜਾਵੇਗੀ ਅਤੇ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਅਰਵਿੰਦਰ ਪਾਲ ਸਿੰਘ ਐੱਸ.ਡੀ.ਐਮ ਜ਼ੀਰਾ ਨੇ ਕਿਹਾ ਕਿ ਕਿਸਾਨਾਂ ਦੇ ਬੈਠਣ ਲਈ ਖ਼ਾਸ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਪੀਣ ਵਾਲਾ ਸਾਫ਼ ਪਾਣੀ ਅਤੇ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਗਿੱਲ ਵੀਰਪਾਲ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇਗੀ | ਇਸ ਮੌਕੇ ਆਪ ਆਗੂ ਅਤੇ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ, ਰਿਸ਼ੂ ਖੁਰਾਨਾ ਪ੍ਰਧਾਨ ਆੜ੍ਹਤੀਆ ਯੂਨੀਅਨ ਮੱਖੂ, ਆੜ੍ਹਤੀਆ ਯੂਨੀਅਨ ਦੇ ਸੂਬਾਈ ਆਗੂ ਵਰਿੰਦਰ ਠੁਕਰਾਲ, ਦਰਸ਼ਨ ਲਾਲ ਅਹੂਜਾ, ਸ਼ਮਸ਼ੇਰ ਸਿੰਘ ਲਹਿਰਾ ਬੇਟ, ਰਾਜੇਸ਼ ਗਾਂਧੀ, ਬਲਵਿੰਦਰ ਠੁਕਰਾਲ, ਪ੍ਰਦੀਪ ਕੁਮਾਰ ਕੱਕੜ, ਮਹਿਲ ਸਿੰਘ ਵਰਿਆਂ, ਅਨਿਲ ਕੁਮਾਰ ਡੀਸੀ ਧਵਨ ਸੀਨੀਅਰ ਮੀਤ ਪ੍ਰਧਾਨ ਨਗਰ ਪੰਚਾਇਤ ਮੱਖੂ, ਸੰਦੀਪ ਠੁਕਰਾਲ, ਗਗਨ ਮੌਂਗਾ, ਚੇਤਨ ਧਵਨ, ਮਹਿੰਦਰ ਨਰੂਲਾ ਮਨਮੋਹਨ ਗਰੋਵਰ, ਵਿੱਕੀ ਗਰੋਵਰ, ਅਸ਼ੋਕ ਠੁਕਰਾਲ, ਸੰਜੀਵ ਠੁਕਰਾਲ ਲੱਕੀ, ਪੱਲਵੀ ਕਟਾਰੀਆ, ਕੁਲਦੀਪ ਕੱਕੜ, ਗੌਤਮ ਕੱਕੜ, ਤਿਲਕ ਰਾਜ ਕੰਧਾਰੀ, ਰਜਿੰਦਰ ਕੁਮਾਰ ਸੈਕਟਰੀ ਮਾਰਕੀਟ ਕਮੇਟੀ ਮੱਖੂ, ਲੇਖਾਕਾਰ ਮਾਰਕੀਟ ਕਮੇਟੀ ਮੱਖੂ, ਰਣਜੀਤ ਸਿੰਘ ਆਕਸ਼ਨ ਰਿਕਾਰਡਰ, ਹੀਰਾ ਸਿੰਘ ਘੁੱਦੂਵਾਲਾ, ਮਨਪ੍ਰੀਤ ਸਿੰਘ, ਸੁੱਖਾ ਸਿੰਘ, ਧਰਮਿੰਦਰ ਬਜਾਜ, ਜਰਨੈਲ ਸਿੰਘ ਸੰਧੂ, ਕਸ਼ਮੀਰ ਸਿੰਘ ਅਰਾਈਆ ਵਾਲਾ, ਰਾਜ ਸਿੰਘ ਅਮੀਰ ਸ਼ਾਹ ਵਾਲਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਟੁੱਟੀ ਹੋਈ ਸੜਕ 'ਤੇ ਮਿੱਟੀ ਪਾ ਕੇ ਨੌਜਵਾਨਾਂ ਨੇ ਰਸਤਾ ਪੱਧਰ ਕੀਤਾ
Ad Position 24