23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਿਸਕਵਰੀ ਵਰਲਡ ਕਾਨਵੈਂਟ ਸਕੂਲ ਮੱਲਾਂਵਾਲਾ 'ਚ ਕਰਵਾਏ ਦਸਤਾਰ ਮੁਕਾਬਲੇ

Ad Position 21
No active advertisement
ਅਜੀਤ ਡੈਸਕ 15-04-2026
ਮੱਲਾਂਵਾਲਾ, 14 ਅਪ੍ਰੈਲ (ਬਲਬੀਰ ਸਿੰਘ ਜੋਸਨ)-ਡਿਸਕਵਰੀ ਵਰਲਡ ਕਾਨਵੈਂਟ ਸਕੂਲ ਮੱਲਾਂਵਾਲਾ ਵਿਚ ਵਿਸਾਖੀ ਦੇ ਦਿਹਾੜੇ ਤੇ ਖ਼ਾਲਸਾ ਪੰਥ ਸਾਜਣਾ ਦਿਵਸ ਅਤੇ ਦਸਤਾਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਰੰਗਾਰੰਗ ਗਤੀਵਿਧੀਆਂ ਵਿਚ ਭਾਗ ਲਿਆ ਗਿਆ | ਅਧਿਆਪਕਾਂ ਨੇ ਬੱਚਿਆਂ ਨੂੰ ਖ਼ਾਲਸਾ ਪੰਥ ਸਾਜਨਾ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਸਕੂਲ ਦੀ ਮੈਨੇਜਮੈਂਟ ਕਮੇਟੀ ਨੇ ਵੀ ਵਿਦਿਆਰਥੀਆਂ ਨੂੰ ਵਿਸਾਖੀ ਅਤੇ ਖ਼ਾਲਸਾ ਪੰਥ ਸਾਜਨਾ ਦਿਵਸ ਦੇ ਇਤਿਹਾਸ ਅਤੇ ਮਹੱਤਤਾ ਨਾਲ ਜਾਣੂ ਕਰਵਾਇਆ |ਇਸ ਦੇ ਨਾਲ-ਨਾਲ ਬੱਚਿਆਂ ਨੂੰ ਦਸਤਾਰ ਦਿਵਸ ਬਾਰੇ ਵੀ ਜਾਣਕਾਰੀ ਦਿੱਤੀ ਗਈ | ਸਕੂਲ ਵਿਚ ਦਸਤਾਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਵੱਖ-ਵੱਖ ਉਮਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਮੈਨੇਜਮੈਂਟ ਕਮੇਟੀ ਵਲੋਂ ਜੇਤੂਆਂ ਅਤੇ ਭਾਗੀਦਾਰਾਂ ਨੂੰ ਪ੍ਰੋਤਸਾਹਿਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਨੇ ਵੀ ਵਿਦਿਆਰਥੀਆਂ ਨੂੰ ਵਿਸਾਖੀ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਆਪਣੇ ਸੰਸਕਾਰਾਂ ਅਤੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਚੰਦੜ੍ਹ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਕਣਕ ਰੁਲਣ ਲੱਗੀ
Ad Position 24