24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪਿੰਡ ਚੰਦੜ੍ਹ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਮੁੱਦਕੀ, 14 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)- ਸਰਬੱਤ ਦਾ ਭਲਾ ਧਾਰਮਿਕ ਅਤੇ ਚੈਰੀਟੇਬਲ ਸੁਸਾਇਟੀ ਪਿੰਡ ਚੰਦੜ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਧਾਰਮਿਕ ਸਤਿਸੰਗ ਕਰਵਾਇਆ ਗਿਆ ਜਿਸ ਦੌਰਾਨ ਸੰਗਤਾਂ ਨੂੰ ਸਤਿਨਾਮ ਦਾ ਜਾਪ ਕਰਵਾਇਆ ਗਿਆ | ਇਸ ਪਵਿੱਤਰ ਦਿਹਾੜੇ ਮੌਕੇ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ | ਸੁਸਾਇਟੀ ਪ੍ਰਧਾਨ ਚਰਨਜੀਤ ਸਿੰਘ ਸ਼ਾਮਾ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਸਿਮਰਨ ਕਰਕੇ ਪ੍ਰਮਾਤਮਾ ਨਾਲ ਜੁੜਨਾ ਚਾਹੀਦਾ ਹੈ ਅਤੇ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ | ਇਸ ਮੌਕੇ ਸਮੂਹ ਕਮੇਟੀ ਮੈਂਬਰਾਂ ਤੋਂ ਇਲਾਵਾ ਸਾਰੇ ਸੇਵਾਦਾਰਾਂ ਨੇ ਸਿਮਰਨ ਅਤੇ ਸੇਵਾ ਕੀਤੀ | ਪ੍ਰਧਾਨ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਗਿਆਨ ਜੋਤੀ ਸਕੂਲ 'ਚ ਵਿਸਾਖੀ ਤੇ ਅੰਬੇਡਕਰ ਜੈਅੰਤੀ ਉਤਸ਼ਾਹ ਨਾਲ ਮਨਾਈ ਅਗਲੀ ਖ਼ਬਰ ਡਿਸਕਵਰੀ ਵਰਲਡ ਕਾਨਵੈਂਟ ਸਕੂਲ ਮੱਲਾਂਵਾਲਾ 'ਚ ਕਰਵਾਏ ਦਸਤਾਰ ਮੁਕਾਬਲੇ
Ad Position 24