24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਜ਼ੀਰਾ, 14 ਅਪ੍ਰੈਲ(ਪ੍ਰਤਾਪ ਸਿੰਘ ਹੀਰਾ)-ਸੰਵਿਧਾਨ ਨਿਰਮਾਤਾ ਅਤੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ 135ਵਾਂ ਜਨਮ ਦਿਨ ਜ਼ੀਰਾ ਵਿਖੇ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਸ਼ਹਿਜ਼ਾਦਾ ਪੈਲੇਸ ਵਿਖੇ ਕਰਵਾਏ ਗਏ ਪ੍ਰੋਗਰਾਮ ਵਿਚ ਹਲਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਪੰਜਾਬ ਚੰਡੀਗੜ੍ਹ ਵਲੋਂ ਮਹਾਂਰਿਸ਼ੀ ਵਾਲਮੀਕ ਲੋਕ ਭਲਾਈ ਸਭਾ ਜ਼ੀਰਾ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੋਗਰਾਮ ਵਿਚ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਪ੍ਰੋਗਰਾਮ ਦੇ ਆਰੰਭ ਵਿਚ ਡਾ. ਅੰਬੇਦਕਰ ਦੀ ਤਸਵੀਰ 'ਤੇ ਫੁੱਲ ਮਾਲਾ ਭੇਟ ਕਰਕੇ ਉਹਨਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਹਲਕਾ ਵਿਧਾਇਕ ਅਤੇ ਸੀਨੀਅਰ ਵਾਈਸ ਚੇਅਰਮੈਨ ਪੰਜਾਬ ਸਵਰਨ ਸਿੰਘ ਸ਼ਾਹ ਵਾਲਾ ਨੇ ਬਾਬਾ ਸਾਹਿਬ ਦੇ ਜੀਵਨ ਸੰਘਰਸ਼ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਉਹਨਾਂ ਨੇ ਸਮਾਜ ਦੇ ਪਛੜੇ ਅਤੇ ਦਲਿਤ ਵਰਗਾਂ ਦੇ ਅਧਿਕਾਰਾਂ ਲਈ ਆਪਣਾ ਸਾਰਾ ਜੀਵਨ ਲਗਾ ਦਿੱਤਾ | ਪ੍ਰੋਗਰਾਮ ਦੇ ਅੰਤ ਵਿਚ ਆਈਆਂ ਹੋਈਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪ੍ਰੋਗਰਾਮ ਵਿਚ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੋਟੂ ਜਨਰਲ ਸਕੱਤਰ, ਮਲਕੀਤ ਸਿੰਘ ਪੰਡੋਰੀ ਸਰਪੰਚ,ਪ੍ਰਤਾਪ ਸਿੰਘ ਸਨੇਰ, ਕਾਰਜ ਸਿੰਘ ਆਹਲਾ ਮੰਡਲ ਪ੍ਰਧਾਨ ਭਾਰਤੀ ਜਨਤਾ ਪਾਰਟੀ, ਬਲਦੇਵ ਸਿੰਘ ਸਰਹਾਲੀ, ਹਰਬਿੰਦਰ ਸਿੰਘ ,ਵਿਸ਼ਾਲ ਸੂਦ ਸ਼ਹਿਰੀ ਮੰਡਲ ਪ੍ਰਧਾਨ, ਜਸਵਿੰਦਰ ਸਿੰਘ ਸ਼ਹੀਦ, ਸੁਰਿੰਦਰ ਸਿੰਘ ਮਾਝਾ ,ਪਿੱਪਲ ਸਿੰਘ, ਡਾਕਟਰ ਕਮਲ ,ਬਾਬਾ ਬਲਜਿੰਦਰ ਸਿੰਘ ਠੱਠਾ ਸਾਹਿਬ,ਗੁਰਸੇਵ ਸਿੰਘ, ਮੱਖਣ ਸਿੰਘ ਆਦਿ ਹਾਜ਼ਰ ਸਨ | ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
Ad Position 22
No active advertisement
ਪਿਛਲੀ ਖ਼ਬਰ ਵਿਸ਼ਾਲ ਚੌਂਕੀ ਦੌਰਾਨ ਸੁਰੀਲੇ ਭਜਨਾਂ ਨਾਲ ਭਗਤ ਹੋਏ ਭਾਵੁਕ-ਪੰਡਿਤ ਬਿੰਦੂ ਭਾਰਦਵਾਜ ਅਗਲੀ ਖ਼ਬਰ ਗਿਆਨ ਜੋਤੀ ਸਕੂਲ 'ਚ ਵਿਸਾਖੀ ਤੇ ਅੰਬੇਡਕਰ ਜੈਅੰਤੀ ਉਤਸ਼ਾਹ ਨਾਲ ਮਨਾਈ
Ad Position 24