24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਸ਼ਾਲ ਚੌਂਕੀ ਦੌਰਾਨ ਸੁਰੀਲੇ ਭਜਨਾਂ ਨਾਲ ਭਗਤ ਹੋਏ ਭਾਵੁਕ-ਪੰਡਿਤ ਬਿੰਦੂ ਭਾਰਦਵਾਜ

Ad Position 21
No active advertisement
ਅਜੀਤ ਡੈਸਕ 15-04-2026
ਗੁਰੂਹਰਸਹਾਏ, 14 ਅਪ੍ਰੈਲ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਪ੍ਰਸਿੱਧ ਅਤੇ ਪ੍ਰਾਚੀਨ ਸ੍ਰੀ ਰਾਧਾ ਕਿ੍ਸ਼ਨ ਮੰਦਰ ਵਿਖੇ 13 ਅਪ੍ਰੈਲ, ਦਿਨ ਸੋਮਵਾਰ ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਵਿਸ਼ਾਲ ਭਜਨ ਕੀਰਤਨ ਅਤੇ ਚੌਂਕੀ ਦਾ ਧਾਰਮਿਕ ਆਯੋਜਨ ਕਰਵਾਇਆ ਗਿਆ | ਇਸ ਦੌਰਾਨ ਮੰਦਰ ਵਿਚ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿਚ ਹਾਜ਼ਰੀ ਦੇਖਣ ਨੂੰ ਮਿਲੀ ਅਤੇ ਪੂਰਾ ਮਾਹੌਲ ਭਗਤੀ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ | ਇਸ ਮੌਕੇ ਸ਼ਾਮ ਭਗਤਾਂ ਵਲ਼ੋਂ ਸ਼੍ਰੀ ਖਾਟੂ ਸ਼ਾਮ ਦੇ ਦਰਬਾਰ ਨੂੰ ਸੁੰਦਰ ਫੁੱਲਾਂ ਦੇ ਨਾਲ ਸਜਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਪੁਜਾਰੀ ਪੰਡਿਤ ਬਿੰਦੂ ਭਾਰਦਵਾਜ ਨੇ ਦੱਸਿਆ ਕਿ ਸ੍ਰੀ ਸ਼ਾਮ ਬਾਬਾ ਦੀ ਕਿਰਪਾ ਅਤੇ ਸ਼ਾਮ ਭਗਤਾਂ ਦੇ ਸਹਿਯੋਗ ਨਾਲ ਇਹ ਧਾਰਮਿਕ ਸਮਾਗਮ ਮੰਦਿਰ ਪ੍ਰਾਂਗਣ ਵਿਚ ਸਫਲਤਾਪੂਰਵਕ ਕਰਵਾਇਆ ਗਿਆ | ਉਨ੍ਹਾਂ ਨੇ ਦੱਸਿਆ ਕਿ ਪ੍ਰਸਿੱਧ ਭਜਨ ਗਾਇਕਾਂ ਅਤੇ ਹਾਜ਼ਰ ਮਹਿਲਾਵਾਂ ਅਤੇ ਉਨ੍ਹਾਂ ਵਲੋਂ ਸੁੰਦਰ-ਸੁੰਦਰ ਅਤੇ ਰੂਹਾਨੀ ਭਜਨਾਂ ਦਾ ਗੁਣਗਾਨ ਕੀਤਾ ਗਿਆ | ਪੰਡਿਤ ਬਿੰਦੂ ਭਾਰਦਵਾਜ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਲੋਕਾਂ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਦੇ ਹਨ ਅਤੇ ਧਾਰਮਿਕ ਜੁੜਾਂ ਨੂੰ ਮਜ਼ਬੂਤ ਬਣਾਉਂਦੇ ਹਨ | ਸਮਾਗਮ ਦੌਰਾਨ ਸ਼ਰਧਾਲੂਆਂ ਲਈ ਭੰਡਾਰੇ ਦੀ ਵੀ ਵਿਵਸਥਾ ਕੀਤੀ ਗਈ | ਸਮਾਗਮ ਦੇ ਅੰਤ ਵਿਚ ਪੰਡਿਤ ਬਿੰਦੂ ਭਾਰਦਵਾਜ ਨੇ ਸਾਰੇ ਸਹਿਯੋਗੀਆਂ ਅਤੇ ਸ਼ਰਧਾਲੂਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਕਰਵਾਉਣ ਦਾ ਵਿਸ਼ਵਾਸ ਜਤਾਇਆ | ਇਸ ਮੌਕੇ ਰਾਮ ਨਰੂਲਾ ਅਤੇ ਹੋਰ ਭਗਤ ਜਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਭਾਈ ਵਿਖੇ ਵਿਧਾਇਕ ਦਹੀਯਾ ਵਲੋਂ ਪਹਿਲੀ ਬੋਲੀ ਲਗਵਾ ਕਣਕ ਦੀ ਖ਼ਰੀਦ ਦਾ ਰਸਮੀ ਉਦਘਾਟਨ ਅਗਲੀ ਖ਼ਬਰ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ
Ad Position 24