24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਤਲਵੰਡੀ ਭਾਈ ਵਿਖੇ ਵਿਧਾਇਕ ਦਹੀਯਾ ਵਲੋਂ ਪਹਿਲੀ ਬੋਲੀ ਲਗਵਾ ਕਣਕ ਦੀ ਖ਼ਰੀਦ ਦਾ ਰਸਮੀ ਉਦਘਾਟਨ

Ad Position 21
No active advertisement
ਅਜੀਤ ਡੈਸਕ 15-04-2026
ਤਲਵੰਡੀ ਭਾਈ, 14 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਖੇਤਰ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਅੱਜ ਤੋਂ ਆਰੰਭ ਹੋ ਗਈ ਹੈ | ਕਣਕ ਦੀ ਖ਼ਰੀਦ ਦਾ ਰਸਮੀ ਉਦਘਾਟਨ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਵਲ਼ੋਂ ਸਥਾਨਿਕ ਅਨਾਜ ਮੰਡੀ 'ਚ ਕੀਤਾ ਗਿਆ | ਤਲਵੰਡੀ ਭਾਈ ਦੀ ਅਨਾਜ ਮੰਡੀ ਵਿਖੇ ਪਹੁੰਚੇ ਵਿਧਾਇਕ ਦਹੀਯਾ ਵਲ਼ੋਂ ਕਣਕ ਦੇ ਸੀਜ਼ਨ ਦੀ ਪਹਿਲੀ ਬੋਲੀ ਲਗਵਾ ਕੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਸਮੇਂ ਉਨ੍ਹਾਂ ਵਲੋਂ ਪਹਿਲੀ ਕਣਕ ਦੀ ਢੇਰੀ ਵੇਚਣ ਵਾਲੇ ਕਿਸਾਨ ਨੂੰ ਮਿਠਾਈ ਖੁਆ ਕੇ ਉਸ ਦਾ ਮੂੰਹ ਮਿੱਠਾ ਕਰਵਾਇਆ ਅਤੇ ਮੁਬਾਰਕਬਾਦ ਦਿੱਤੀ | ਇਸ ਸਮੇਂ ਗੱਲਬਾਤ ਦੌਰਾਨ ਵਿਧਾਇਕ ਦਹੀਯਾ ਨੇ ਕਿਹਾ ਕਿ ਪੰਜਾਬ ਸਰਕਾਰ ਵਲ਼ੋਂ ਸੂਬੇ ਅੰਦਰ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਚਲਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਇਸੇ ਕੜੀ ਤਹਿਤ ਹਲਕਾ ਫ਼ਿਰੋਜਪੁਰ ਦਿਹਾਤੀ ਦੀਆਂ ਅਨਾਜ ਮੰਡੀਆਂ ਵਿਚ ਵੀ ਕਣਕ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਜਾਂ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਨ੍ਹਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਮੰਡੀ ਵਿਚ ਕਣਕ ਵਿੱਕਰੀ ਲਈ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀ ਵਿਚ ਆਉਣ ਉਪਰੰਤ ਜਿਨਸ ਦੀ ਨਾਲੋ-ਨਾਲ ਸਫ਼ਾਈ ਉਪਰੰਤ ਬੋਲੀ ਲਗਾ ਕੇ ਉਸ ਨੂੰ ਗੱਟਿਆਂ ਵਿਚ ਭਰਨ ਦਾ ਕੰਮ ਨੇਪਰੇ ਚੜਿ੍ਹਆ ਜਾਵੇਗਾ, ਜੋ ਕਿ ਸਾਰੀ ਪ੍ਰਕਿਰਿਆ ਸਮਾਂਬੱਧ ਹੋਵੇਗੀ | ਇਸ ਸਮੇਂ ਉਨ੍ਹਾਂ ਇਹ ਵੀ ਦੱਸਿਆ ਕਿ ਦਾਣਾ ਮੰਡੀਆਂ ਵਿਚੋਂ ਖ਼ਰੀਦੀ ਗਈ ਕਣਕ ਦੀ ਲਿਫ਼ਟਿੰਗ ਦੇ ਵੀ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਆੜ੍ਹਤੀਆਂ ਨੰੂ ਵੀ ਕਿਸੇ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ 'ਤੇ ਡਾ: ਓਮ ਪ੍ਰਕਾਸ਼ ਸੇਠੀ, ਸੰਦੀਪ ਮੰਗਲਾ ਜਤਿੰਦਰ ਬਜਾਜ ਬਬਲਾ, ਰੂਪ ਲਾਲ ਵੱਤਾ ਜਨਰਲ ਸਕੱਤਰ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ, ਜਗਦੀਪ ਸਿੰਘ ਬਰਾੜ, ਗੁਲਸ਼ਨ ਮਹਿਰਾਣਾ, ਹਰਦੀਪ ਸਿੰਘ ਬਸਰਾ ਸਕੱਤਰ ਮਾਰਕੀਟ ਕਮੇਟੀ ਤੋਂ ਹੋਰ ਕਈ ਆਗੂ, ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕੀਤਾ ਮੰਡੀਆਂ ਦਾ ਦੌਰਾ ਅਗਲੀ ਖ਼ਬਰ ਵਿਸ਼ਾਲ ਚੌਂਕੀ ਦੌਰਾਨ ਸੁਰੀਲੇ ਭਜਨਾਂ ਨਾਲ ਭਗਤ ਹੋਏ ਭਾਵੁਕ-ਪੰਡਿਤ ਬਿੰਦੂ ਭਾਰਦਵਾਜ
Ad Position 24