08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸੀ.ਬੀ.ਐਸ.ਈ. ਨਤੀਜਿਆਂ ਵਿਚ ਵਿਵੇਕਾਨੰਦ ਵਰਲਡ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 16-04-2026
ਫ਼ਿਰੋਜ਼ਪੁਰ, 15 ਅਪ੍ਰੈਲ (ਗੁਰਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ ਨੇ ਇਕ ਵਾਰ ਫਿਰ ਅਕਾਦਮਿਕ ਖੇਤਰ ਵਿਚ ਆਪਣੀ ਸ਼ਾਨਦਾਰ ਪ੍ਰਦਰਸ਼ਨ ਸਾਬਤ ਕਰਦਿਆਂ ਸੀ.ਬੀ.ਐਸ.ਈ. ਦੀ ਦਸਵੀਂ ਜਮਾਤ ਵਿਚ 100 ਫ਼ੀਸਦੀ ਨਤੀਜਾ ਹਾਸਲ ਕੀਤਾ ਹੈ | ਇਹ ਉਪਲਬਧੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਨਿਸ਼ਠਾ ਅਤੇ ਮਾਪਿਆਂ ਦੇ ਲਗਾਤਾਰ ਸਹਿਯੋਗ ਦਾ ਸਪਸ਼ਟ ਪ੍ਰਤੀਕ ਹੈ | ਸਕੂਲ ਦੇ ਡਾਇਰੈਕਟਰ ਡਾ.ਐੱਸ.ਐੱਨ ਰੁਦਰਾ ਨੇ ਦੱਸਿਆ ਕਿ ਨਤੀਜਿਆਂ ਵਿਚ ਚੇਤੰਨਿਆ ਨੇ 97 ਪ੍ਰਤੀਸ਼ਤ ਅਰਪਨਪ੍ਰੀਤ ਕੌਰ ਨੇ 95 ਪ੍ਰਤੀਸ਼ਤ, ਆਕਿ੍ਤੀ ਨੇ 94 ਪ੍ਰਤੀਸ਼ਤ ਅਤੇ ਮਨਰੀਤ ਕੌਰ ਨੇ 91 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਵਿਸ਼ੇਸ਼ ਮਾਣ ਹਾਸਲ ਕੀਤਾ | ਇਨ੍ਹਾਂ ਵਿਦਿਆਰਥੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਨਾ ਸਿਰਫ਼ ਸਕੂਲ, ਸਗੋਂ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ | ਡਾ. ਐਸ.ਐਨ. ਰੁਦਰਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਸਾਰਿਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਸਿਰਫ਼ ਅਕਾਦਮਿਕ ਸਫਲਤਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਵੀ ਹੈ, ਤਾਂ ਜੋ ਉਹ ਭਵਿੱਖ ਵਿਚ ਇਕ ਜ਼ਿੰਮੇਵਾਰ ਅਤੇ ਆਤਮਵਿਸ਼ਵਾਸੀ ਨਾਗਰਿਕ ਬਣ ਸਕਣ | ਸਕੂਲ ਦੇ ਚੇਅਰਮੈਨ ਡਾ. ਗੌਰਵ ਸਾਗਰ ਭਾਸਕਰ ਨੇ ਵੀ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਨਤੀਜਾ ਉਨ੍ਹਾਂ ਦੇ ਅਨੁਸ਼ਾਸਨ, ਦਿ੍ੜ੍ਹ ਨਿਸ਼ਚੇ ਅਤੇ ਲਗਾਤਾਰ ਮਿਹਨਤ ਨੂੰ ਦਰਸਾਉਂਦਾ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਵਿਦਿਆਰਥੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਉਚਾਈਆਂ ਹਾਸਲ ਕਰਦੇ ਰਹਿਣਗੇ | ਇਸ ਮੌਕੇ ਸਕੂਲ ਪਰਿਵਾਰ ਵਲੋਂ ਇਸ ਮੌਕੇ 'ਤੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਆਰ.ਐਸ.ਡੀ. ਰਾਜ ਰਤਨ ਪਬਲਿਕ ਸਕੂਲ ਨੇ ਸਾਲਾਨਾ ਨਤੀਜਿਆਂ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਦਾ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24