ਫ਼ਿਰੋਜ਼ਪੁਰ, 15 ਅਪ੍ਰੈਲ (ਗੁਰਿੰਦਰ ਸਿੰਘ)-ਸੀ.ਬੀ.ਐਸ.ਈ ਵਲੋਂ ਅੱਜ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਥਾਨਕ ਆਰ.ਐਸ.ਡੀ. ਰਾਜ ਰਤਨ ਪਬਲਿਕ ਸਕੂਲ ਨੇ ਇਕ ਵਾਰ ਫਿਰ ਆਪਣੀ ਸਿੱਖਿਆ ਦੀ ਉੱਚ ਮਿਆਰੀ ਪਰੰਪਰਾ ਨੂੰ ਕਾਇਮ ਰੱਖਿਆ ਹੈ | ਸਕੂਲ ਪਿ੍ੰਸੀਪਲ ਡਾ ਪ੍ਰਵੀਨ ਅÏਲ ਨੇ ਦੱਸਿਆ ਕਿ ਸਕੂਲ ਦੇ ਕੁੱਲ 62 ਵਿਦਿਆਰਥੀਆਂ ਨੇ ਸੀਬੀਆਈ ਵਲੋਂ ਲਈ ਸਾਲਾਨਾ ਪ੍ਰੀਖਿਆ ਵਿਚ ਭਾਗ ਲਿਆ | ਜਿਨ੍ਹਾਂ ਦੇ ਨਤੀਜੇ ਬੇਹੱਦ ਪ੍ਰੇਰਣਾਦਾਇਕ ਰਹੇ | ਅੱਜ ਐਲਾਨੇ ਨਤੀਜਿਆਂ ਅਨੁਸਾਰ ਵਿਦਿਆਰਥਣ ਰੀਮਾਂ ਨੇ 95 ਪ੍ਰਤੀਸ਼ਤ ਨੰਬਰ ਹਾਸਲ ਕਰਕੇ ਸਕੂਲ ਵਿਚੋਂ ਪਹਿਲਾ, ਰਵਨੀਤ ਕੌਰ ਤੇ ਆਰੁਸ਼ ਮਲਹੋਤਰਾ ਨੇ 94 ਪ੍ਰਤੀਸ਼ਤ ਨੰਬਰਾਂ ਨਾਲ ਦੂਜਾ ਅਤੇ ਕਾਂਚੀ ਵਰਮਾ ਨੇ 93 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਹਨਾਂ ਵਿਦਿਆਰਥੀਆਂ ਸਮੇਤ 15 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਕੇ ਆਪਣੀ ਅਕਾਦਮਿਕ ਕਾਬਲੀਅਤ ਦਾ ਲੋਹਾ ਮਨਵਾਇਆ | ਇਸ ਤੋਂ ਇਲਾਵਾ 17 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ | ਖ਼ਾਸ ਗੱਲ ਇਹ ਰਹੀ ਕਿ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ 70 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਕੇ ਇਕ ਸਮੂਹਕ ਤੌਰ 'ਤੇ ਉੱਤਮ ਨਤੀਜਾ ਦਰਜ ਕੀਤਾ, ਜੋ ਕਿ ਸਕੂਲ ਦੀ ਮਿਹਨਤ, ਅਨੁਸ਼ਾਸਨ ਅਤੇ ਗੁਣਵੱਤਾ ਵਾਲੀ ਸਿੱਖਿਆ ਦਾ ਪ੍ਰਤੀਕ ਹੈ | ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ 'ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ ਵਿਚ ਖ਼ੁਸ਼ੀ ਦੀ ਲਹਿਰ ਦਿਖਾਈ ਦਿੱਤੀ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਸ.ਸੀ. ਸਾਂਵਲਕਾ, ਸੈਕਟਰੀ ਰਜਨੀਸ਼ ਸਾਂਵਲਕਾ, ਡਾਇਰੈਕਟਰ ਐਸ.ਪੀ. ਆਨੰਦ ਅਤੇ ਪਿ੍ੰਸੀਪਲ ਡਾ. ਪ੍ਰਵੀਨ ਅÏਲ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਉਨ੍ਹਾਂ ਦੀ ਲਗਾਤਾਰ ਮਿਹਨਤ, ਅਧਿਆਪਕਾਂ ਦੀ ਨਿਸ਼ਠਾ ਅਤੇ ਮਾਪਿਆਂ ਦੇ ਸਹਿਯੋਗ ਦਾ ਪਰਿਣਾਮ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਸਕੂਲ ਪ੍ਰਬੰਧਨ ਨੇ ਇਹ ਵੀ ਦੱਸਿਆ ਕਿ ਸੰਸਥਾ ਅੱਗੇ ਵੀ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਵਚਨਬੱਧ ਰਹੇਗੀ | ਇਹਨਾਂ ਨਤੀਜਿਆਂ ਨਾਲ ਆਰ.ਐਸ.ਡੀ. ਰਾਜ ਰਤਨ ਪਬਲਿਕ ਸਕੂਲ ਨੇ ਸਿੱਖਿਆ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਹੋਰ ਮਜ਼ਬੂਤ ਕੀਤੀ ਹੈ |