08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਭਾਜਪਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 16-04-2026
ਗੁਰੂਹਰਸਹਾਏ, 15 ਅਪ੍ਰੈਲ (ਕਪਿਲ ਕੰਧਾਰੀ)-ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਲੋਂ ਭਾਜਪਾ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਡਾ. ਅੰਬੇਡਕਰ ਦੀ ਤਸਵੀਰ 'ਤੇ ਫ਼ੁਲ ਮਾਲਾ ਅਰਪਿਤ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ ਅਤੇ ਉਨ੍ਹਾਂ ਦੀ ਮਹਾਨ ਸੋਚ ਨੂੰ ਯਾਦ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਦੀਪਕ ਸ਼ਰਮਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਭਾਰਤ ਦਾ ਸੰਵਿਧਾਨ ਤਿਆਰ ਕਰਦਿਆਂ ਹਰ ਵਰਗ, ਹਰ ਧਰਮ ਅਤੇ ਹਰ ਜਾਤੀ ਦੇ ਲੋਕਾਂ ਲਈ ਸਮਾਨ ਅਧਿਕਾਰਾਂ ਦੀ ਗਾਰੰਟੀ ਦਿੱਤੀ | ਦੀਪਕ ਸ਼ਰਮਾ ਨੇ ਸਭ ਨੂੰ ਅਪੀਲ ਕੀਤੀ ਕਿ ਅਸੀਂ ਬਾਬਾ ਸਾਹਿਬ ਦੇ ਦਿਖਾਏ ਰਸਤੇ 'ਤੇ ਚੱਲਦੇ ਹੋਏ ਸਮਾਜ ਵਿਚ ਭਾਈਚਾਰੇ, ਸਮਾਨਤਾ ਅਤੇ ਨਿਆਂ ਨੂੰ ਹੋਰ ਮਜ਼ਬੂਤ ਕਰੀਏ | ਇਸ ਮੌਕੇ ਆਰ.ਐਸ.ਐਸ. ਦੇ ਜ਼ਿਲ੍ਹਾ ਸੇਵਾ ਪ੍ਰਮੁੱਖ ਨਰੇਸ਼ ਸਿੱਕਰੀ, ਸਾਹਿਲ ਨਰੂਲਾ, ਤਰਸੇਮ ਬਜਾਜ, ਨੰਦਾ, ਸ਼ਾਮ ਲਾਲ, ਲਵਿਸ਼ ਧਵਨ, ਅਨਮੋਲ ਤੁਲੀ, ਦਵਿੰਦਰ ਪਾਲ ਅਤੇ ਮਹਿਲਾ ਮੋਰਚਾ ਦੀ ਆਗੂ ਰਾਖੀ ਸਮੇਤ ਕਈ ਹੋਰ ਆਗੂ ਅਤੇ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਐਮੀਨੈਂਸ ਸਕੂਲ ਦੇ ਅਧਿਆਪਕ ਮਰਦਮਸ਼ੁਮਾਰੀ ਡਿਊਟੀ ਕਾਰਨ ਉਲਝਣ 'ਚ ਅਗਲੀ ਖ਼ਬਰ ਨਾਗੀ ਹਸਪਤਾਲ ਮੁੱਦਕੀ ਦਾ ਪਿ੍ਸਟਿਨ ਵਾਈਬ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਕੀਤਾ ਦੌਰਾ
Ad Position 24