ਫ਼ਿਰੋਜ਼ਪੁਰ, 15 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸ ਲੜੀ ਦੇ ਚੱਲਦੇ ਸ਼ਹਿਰੀ ਹਲਕੇ ਦੇ ਸਰਗਰਮ ਤੇ ਟਕਸਾਲੀ ਆਗੂ ਨਰਿੰਦਰ ਕੁਮਾਰ ਗਰੋਵਰ ਵਲੋਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਪ੍ਰਤੀ ਕਾਰਜਾਂ ਦੀ ਜਾਣਕਾਰੀ ਦੇਣ ਲਈ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਨੇ ਵੱਧ ਚੜ ਕੇ ਹਿੱਸਾ ਲਿਆ | ਆਗੂ ਨਰਿੰਦਰ ਗਰੋਵਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਬੇਮਿਸਾਲ ਕਾਰਜ ਕੀਤੇ ਗਏ ਹਨ, ਜਿਸ ਦੀ ਚਾਰ ਚੁਫੇਰਿਓਾ ਚਰਚਾ ਹੋ ਰਹੀ ਹੈ | ਉਨ੍ਹਾਂ ਹਾਜ਼ਰ ਲੋਕਾਂ ਨੂੰ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਕਰਕੇ ਸੂਬੇ ਦੀ ਆਰਥਿਕ ਸਥਿਤੀ ਡਾਵਾਂਡੋਲ ਰਹੀ ਸੀ, ਪਰ ਇਸਦੇ ਬਾਵਜੂਦ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸੂਬੇ ਦੇ ਹਰ ਘਰ ਨੂੰ ਪ੍ਰਤੀ 600 ਯੂਨਿਟ ਬਿਜਲੀ ਮੁਫ਼ਤ ਦਿੱਤੀ, ਜਿਸ ਦਾ 90 ਫ਼ੀਸਦੀ ਲੋਕ ਫ਼ਾਇਦਾ ਲੈ ਰਹੇ ਹਨ | ਇਸ ਮੌਕੇ ਲਖਵਿੰਦਰ ਸਿੰਘ ਜੋਸਨ, ਬਲਵੀਰ ਸਿੰਘ, ਪ੍ਰਦੀਪ ਸਿੰਘ ਤੇ ਵੱਡੀ ਸੰਖਿਆ ਵਿਚ ਦੁਕਾਨਦਾਰ ਹਾਜ਼ਰ ਸਨ |