ਫਿਰੋਜ਼ਪੁਰ, 15 ਅਪ੍ਰੈਲ (ਸੁਖਵਿੰਦਰ ਸਿੰਘ)-ਪਿਛਲੇ ਕਾਫ਼ੀ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਕਾਰਨ ਸਿੱਖ ਸੰਗਤਾਂ ਵਿਚ ਰੋਸ ਪਾਇਆ ਜਾ ਰਿਹਾ ਸੀ | ਇਸ ਸਬੰਧੀ ਬਰਗਾੜੀ ਮੋਰਚੇ ਤੋਂ ਲੈ ਕੇ ਸਮਾਣਾ ਮੋਰਚੇ ਤੱਕ ਮੁੱਖ ਮੰਗ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਅਤੇ ਕਠੋਰ ਸਜ਼ਾਵਾਂ ਦੀ ਰਹੀ ਹੈ | ਇਸ ਮਾਮਲੇ ਬਾਰੇ ਗੱਲਬਾਤ ਕਰਦਿਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਸ਼ਹਿਰੀ ਪ੍ਰਧਾਨ ਭਾਈ ਕੁਲਦੀਪ ਸਿੰਘ ਨੰਢਾ ਨੇ ਕਿਹਾ ਕਿ ਸਿੱਖ ਸੰਗਤਾਂ ਵਲੋਂ ਲੰਮੇ ਸਮੇਂ ਤੋਂ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ | ਉਨ੍ਹਾਂ ਕਿਹਾ ਮੌਜੂਦਾ ਸਰਕਾਰ ਵਲੋਂ ਬੇਅਦਬੀ ਕਰਨ ਵਾਲਿਆਂ ਵਿਰੁੱਧ ਬਣਾਇਆ ਗਿਆ ਕਾਨੂੰਨ ਸ਼ਲਾਘਾਯੋਗ ਕਦਮ ਹੈ | ਜਿਸ ਨਾਲ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਮਿਲ ਸਕਣਗੀਆਂ | ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਬੇਅਦਬੀਆਂ ਦੇ ਮਾਮਲਿਆਂ ਵਿਚ ਵੀ ਨਵੇਂ ਕਾਨੂੰਨ ਦੀਆਂ ਧਾਰਾਵਾਂ ਲਾਗੂ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਵਲੋਂ ਇਸ ਕਾਨੂੰਨ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ, ਸੁਖਦੇਵ ਸਿੰਘ ਲਾਡਾ, ਉਡੀਕ ਸਿੰਘ ਕੁੰਢੇ, ਡਾ. ਗੁਰਮੀਤ ਸਿੰਘ, ਮਨਜੀਤ ਸਿੰਘ ਅÏਲਖ, ਜਰਨੈਲ ਸਿੰਘ ਗਾਬੜੀਆ, ਜਸਬੀਰ ਸਿੰਘ ਤੇਗਾਂ ਸਿੰਘ ਵਾਲਾ, ਹਰਜਿੰਦਰ ਸਿੰਘ ਬੱਗਾ, ਗਗਨਦੀਪ ਸਿੰਘ ਚਲਾਵਾਂ, ਗੁਰਮੇਲ ਸਿੰਘ ਆਦਿ ਹਾਜ਼ਰ ਸਨ |