08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਵਿਜੇ ਕਾਇਤ ਚੌਥੀ ਵਾਰ ਬਣੇ ਜ਼ਿਲ੍ਹਾ ਮੀਤ ਪ੍ਰਧਾਨ

Ad Position 21
No active advertisement
ਅਜੀਤ ਡੈਸਕ 16-04-2026
ਤਲਵੰਡੀ ਭਾਈ, 15 ਅਪ੍ਰੈਲ (ਰਵਿੰਦਰ ਸਿੰਘ ਬਜਾਜ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਵਲੋਂ ਵਿਜੇ ਕੁਮਾਰ ਕਾਇਤ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਲਗਾਇਆ ਗਿਆ ਹੈ | ਇਹ ਨਿਯੁਕਤੀ ਪੰਜਾਬ ਭਾਜਪਾ ਦੇ ਉਪ ਇੰਚਾਰਜ ਨਰਿੰਦਰ ਰੈਣਾ, ਪੰਜਾਬ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸੰਗਠਨ ਮੰਤਰੀ ਨਿਵਾਸਲੂ ਜਨਰਲ ਸਕੱਤਰ ਤੇ ਮਾਲਵਾ ਜ਼ੋਨ ਦੇ ਇੰਚਾਰਜ ਰਾਕੇਸ਼ ਰਾਠੌਰ, ਜ਼ਿਲ੍ਹਾ ਇੰਚਾਰਜ ਰਣਦੀਪ ਸਿੰਘ ਦਿਓਲ ਅਤੇ ਜ਼ਿਲ੍ਹਾ ਕੋਰ ਕਮੇਟੀ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਇਹਨਾਂ ਦੀ ਨਿਯੁਕਤੀ ਹੋਈ ਹੈ | ਲਗਾਤਾਰ ਚੌਥੀ ਵਾਰ ਜ਼ਿਲ੍ਹਾ ਮੀਤ ਪ੍ਰਧਾਨ ਚੁਣੇ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਵਿਜੇ ਕੁਮਾਰ ਕਾਇਤ ਨੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਦੰਦਾਂ ਦੀਆਂ ਹੋਣ ਬਿਮਾਰੀਆਂ ਬਾਰੇ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਭਾਕਿਯੂ ਸਿੱਧੂਪੁਰ (ਡੱਲੇਵਾਲ) ਦੇ ਸੱਦੇ 'ਤੇ ਡੀ.ਐੱਫ.ਐੱਸ.ਸੀ ਦਫ਼ਤਰ ਦਾ ਘਿਰਾਓ
Ad Position 24