08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਦੰਦਾਂ ਦੀਆਂ ਹੋਣ ਬਿਮਾਰੀਆਂ ਬਾਰੇ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 16-04-2026
ਫ਼ਿਰੋਜ਼ਸ਼ਾਹ, 15 ਅਪੈ੍ਰਲ(ਸਰਬਜੀਤ ਸਿੰਘ ਧਾਲੀਵਾਲ)-ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਦੇ ਦਿਸ਼ਾ ਨਿਰਦੇਸ਼ਾਂ , ਡੀ.ਡੀ.ਐੱਚ.ਓ ਡਾ. ਪੰਕਜ ਗੁਪਤਾ, ਡਾ. ਰੇਖਾ ਭੱਟੀ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਫ਼ਿਰੋਜ਼ਸ਼ਾਹ ਦੀ ਰਹਿਨੁਮਾਈ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ , ਸਾਦੇ ਹਾਸ਼ਮ ਵਿਖੇ ਵਿਸ਼ਵ ਓਝਲ ਹੈਲਥ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡੈਂਟਲ ਡਾ. ਰਜਨੀਸ਼ ਗੋਇਲ ਨੇ ਕਿਹਾ ਕਿ ਦੰਦਾਂ ਅਤੇ ਮੂੰਹ ਦੀ ਦੇਖਭਾਲ ਹੀ ਚੰਗੀ ਸਿਹਤ ਦਾ ਆਧਾਰ ਬਣਦੀ ਹੈ | ਇਸ ਲਈ ਸਾਨੂੰ ਆਪਣੇ ਮੂੰਹ ਅਤੇ ਦੰਦਾਂ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ | ਦਿਨ ਵਿਚ ਦੋ ਵਾਰ ਦੰਦਾਂ ਦੀ ਸਫ਼ਾਈ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮਸੂੜਿ੍ਹਆਂ ਵਿਚ ਖ਼ੂਨ ਆਉਣਾ, ਮੂੰਹ ਵਿਚੋਂ ਬਦਬੂ ਆਉਣਾ, ਦੰਦਾਂ ਦਾ ਪੀਲਾ ਜਾਂ ਕਾਲਾ ਪੈ ਜਾਣਾ , ਦੰਦਾਂ ਵਿਚ ਖੋਹੜ ਪੈ ਜਾਣੀ , ਠੰਢਾ-ਗਰਮ ਲੱਗਣਾ ਅਤੇ ਦਰਦ ਦਾ ਹੋਣਾ ਆਮ ਬਿਮਾਰੀਆਂ ਹਨ ਪਰ ਜੇਕਰ ਅਸੀਂ ਸਮੇਂ ਸਿਰ ਇਹਨਾਂ ਦਾ ਇਲਾਜ ਕਰਵਾ ਲਈਏ ਤਾਂ ਅਸੀਂ ਆਪਣੇ ਦੰਦਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਅ ਸਕਦੇ ਹਾਂ | ਇਸ ਮੌਕੇ ਡਾ. ਕਮਲਜੀਤ ਸਿੰਘ ਅਤੇ ਹਰਦੀਪ ਸਿੰਘ ਬਲਾਕ ਐਕਸਟੈਨਸ਼ਨ ਐਜੂਕੇਟਰ ਨੇ ਦੰਦਾਂ ਦੀਆਂ ਬਿਮਾਰੀਆਂ ਦੀ ਰੋਕਥਾਮ, ਇਲਾਜ ਅਤੇ ਮੂੰਹ ਦੇ ਕੈਂਸਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਦੇ ਨਾਲ ਹੀ ਬੱਚਿਆਂ ਨੂੰ ਕੌਲਗੇਟ ਅਤੇ ਬੁਰਸ਼ ਵੰਡੇ ਗਏ | ਇਸ ਮੌਕੇ ਸਟਾਫ਼ ਨਰਸ ਸਤਿੰਦਰ ਕੌਰ, ਸ਼ੈਰਿਨ ਮੈਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਸਾਦੇ ਹਾਸ਼ਮ ਦਾ ਸਟਾਫ਼ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਖ਼ਰੀਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ 17 ਨੂੰ ਰੋਕੀਆਂ ਜਾਣਗੀਆਂ ਰੇਲਾਂ : ਉਸਮਾਨ ਵਾਲਾ, ਗਿੱਲ ਅਗਲੀ ਖ਼ਬਰ ਵਿਜੇ ਕਾਇਤ ਚੌਥੀ ਵਾਰ ਬਣੇ ਜ਼ਿਲ੍ਹਾ ਮੀਤ ਪ੍ਰਧਾਨ
Ad Position 24