08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਕਣਕ ਦੀ ਖ਼ਰੀਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ 17 ਨੂੰ ਰੋਕੀਆਂ ਜਾਣਗੀਆਂ ਰੇਲਾਂ : ਉਸਮਾਨ ਵਾਲਾ, ਗਿੱਲ

Ad Position 21
No active advertisement
ਅਜੀਤ ਡੈਸਕ 16-04-2026
ਮੱਲਾਂਵਾਲਾ, 15 ਅਪ੍ਰੈਲ (ਜੋਸਨ)-ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਨਾਲ ਕਣਕ ਅਤੇ ਹੋਰ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਖ਼ਤ ਨੋਟਿਸ ਲਿਆ ਹੈ | ਕਿਸਾਨ ਆਗੂ ਚਮਕੌਰ ਸਿੰਘ ਉਸਮਾਨ ਵਾਲਾ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਣਕ ਦੇ ਖ਼ਰੀਦ ਨਿਯਮਾਂ ਵਿਚ ਢਿੱਲ ਦੇ ਕੇ ਕਣਕ ਦੀ ਖ਼ਰੀਦ ਸ਼ੁਰੂ ਨਾ ਕੀਤੀ ਗਈ ਤਾਂ 17 ਅਪ੍ਰੈਲ ਨੂੰ 12 ਵਜੇ ਤੋਂ 03 ਵਜੇ ਤੱਕ ਸਾਰੇ ਪੰਜਾਬ ਵਿਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ | ਰੇਲਾਂ ਦੇ ਚੱਕਾ ਜਾਮ ਦੇ ਇਸ ਪ੍ਰੋਗਰਾਮ ਵਿਚ ਸ਼ਾਮਿਲ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਕਣਕ ਦੇ ਖ਼ਰੀਦ ਨਿਯਮਾਂ ਵਿਚ ਢਿੱਲ ਦੇ ਕੇ ਖ਼ਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਇਸ ਰੇਲ ਜਾਮ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦਾ ਸਾਥ ਦੇਣ | ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਲੋਕਾਂ ਦਾ ਸਬਰ ਨਾ ਪਰਖਣ ਅਤੇ ਨਿਯਮਾਂ ਵਿਚ ਢਿੱਲ ਦੇ ਕੇ ਕਣਕ ਦੀ ਖ਼ਰੀਦ ਪੂਰੇ ਰੇਟ 'ਤੇ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਕਰਵਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਭਰਤੀ ਕਰਨ ਦੀ ਬਜਾਏ ਸਰਕਾਰ ਮਿਡਲ ਸਕੂਲਾਂ ਦੇ ਅਧਿਆਪਕਾਂ ਨੂੰ ਦੂਜੇ ਸਕੂਲਾਂ ਵਿਚ ਸ਼ਿਫ਼ਟ ਕਰਕੇ ਬੁੱਤਾ ਸਾਰਨ ਲੱ... ਅਗਲੀ ਖ਼ਬਰ ਦੰਦਾਂ ਦੀਆਂ ਹੋਣ ਬਿਮਾਰੀਆਂ ਬਾਰੇ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Ad Position 24