07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸੱਟਾਂ ਮਾਰਨ ਦੇ ਦੋਸ਼ 'ਚ ਪਿਉ-ਪੁੱਤਰ ਸਮੇਤ 3 ਵਿਅਕਤੀਆਂ ਵਿਰੁੱਧ ਕੇਸ ਦਰਜ

Ad Position 21
No active advertisement
ਅਜੀਤ ਡੈਸਕ 16-04-2026
ਜ਼ੀਰਾ,15 ਅਪ੍ਰੈਲ (ਰਜਨੀਸ਼ ਕਥੂਰੀਆ, ਪ੍ਰਤਾਪ ਸਿੰਘ ਹੀਰਾ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਇਕ ਵਿਅਕਤੀ ਦੇ ਸੱਟਾਂ ਮਾਰਨ ਦੇ ਦੋਸ਼ ਵਿਚ ਪਿਉ-ਪੁੱਤਰ ਸਮੇਤ 3 ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਜ਼ੀਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨ ਵਿਚ ਜਗਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮਨਸੂਰ ਦੇਵਾ ਨੇ ਦੱਸਿਆ ਹੈ ਕਿ ਉਸ ਦੇ ਘਰ ਦੇ ਬਾਹਰ ਲੱਗੀਆਂ ਪੰਚਾਇਤੀ ਕੁਰਸੀਆਂ 'ਤੇ ਬੈਠਣ ਨੂੰ ਲੈ ਕੇ ਮਿਤੀ 6.4.2026 ਨੂੰ ਦੀ ਰਾਤ ਨੂੰ ਕੇਵਲ ਸਿੰਘ ਪੁੱਤਰ ਅਮਰ ਸਿੰਘ,ਉਸ ਦੇ ਲੜਕੇ ਗੁਰਦੀਪ ਸਿੰਘ ਵਾਸੀਆਨ ਪਿੰਡ ਮਨਸੂਰ ਦੇਵਾ ਅਤੇ ਜਸ਼ਨਦੀਪ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਪਿੰਡ ਢੁੱਡੀਕੇ ਜ਼ਿਲ੍ਹਾ ਮੋਗਾ ਨੇ ਉਸ ਦੇ ਘਰ ਵਿਚ ਨਾਜਾਇਜ਼ ਤੌਰ 'ਤੇ ਦਾਖਲ ਹੋ ਕੇ ਲੜਾਈ ਝਗੜਾ ਕੀਤਾ ਅਤੇ ਸੱਟਾਂ ਮਾਰੀਆਂ ਹਨ | ਜਗਦੀਪ ਸਿੰਘ ਦੇ ਬਿਆਨ ਦੇ ਆਧਾਰ 'ਤੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਉਕਤ ਤਿੰਨੇ ਵਿਅਕਤੀਆਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ.ਐਮ. ਸਕੂਲਾਂ ਵਿਚ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਸਮਾਰੋਹ ਅਗਲੀ ਖ਼ਬਰ ਅਧਿਆਪਕ ਭਰਤੀ ਕਰਨ ਦੀ ਬਜਾਏ ਸਰਕਾਰ ਮਿਡਲ ਸਕੂਲਾਂ ਦੇ ਅਧਿਆਪਕਾਂ ਨੂੰ ਦੂਜੇ ਸਕੂਲਾਂ ਵਿਚ ਸ਼ਿਫ਼ਟ ਕਰਕੇ ਬੁੱਤਾ ਸਾਰਨ ਲੱ...
Ad Position 24