ਫ਼ਿਰੋਜ਼ਪੁਰ ,16 ਅਪ੍ਰੈਲ (ਸੁਖਵਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਲਈ ਕਾਰਵਾਈ ਲਗਾਤਾਰ ਜਾਰੀ ਹੈ | ਜਿਸ ਦੇ ਚੱਲਦਿਆਂ ਸਿਟੀ ਪੁਲਿਸ ਨੇ 4.90 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਸਿਟੀ ਥਾਣਾ ਦੀ ਏ.ਐਸ,ਆਈ. ਗੁਰਕੰਵਲਜੀਤ ਕੌਰ ਨੇ ਦੱਸਿਆ ਹੈ ਕਿ ਦੌਰਾਨ-ਏ-ਗਸ਼ਤ ਪੁਲਿਸ ਨੇ ਗਗਨਦੀਪ ਉਰਫ਼ ਗਗਨ ਪੁੱਤਰ ਬਿੰਦਰ ਵਾਸੀ ਬਸਤੀ ਸੁੰਨਵਾਂ ਵਾਲੀ ਫ਼ਿਰੋਜਪੁਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਉਸ ਕੋਲੋਂ 4.90 ਗਰਾਮ ਹੈੋਰੋਇਨ ਬਰਾਮਦ ਹੋਈ | ਜਿਸ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ ਗਿਆ |