ਮੁੱਦਕੀ, 16 ਅਪ੍ਰੈਲ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਕੱਥਰਵੱਛਾ ਰੋਡ 'ਤੇ ਸਥਿਤ ਵਿਜਡਮ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਨਤੀਜਾ ਸੌ ਫਿੱਸਦੀ ਰਿਹਾ | ਸਕੂਲ ਦੇ ਡਾਇਰੈਕਟਰ ਸੁਮਨ ਲਤਾ ਤੇ ਪਿੰ੍ਰਸੀਪਲ ਰੀਟਾ ਮਹਿਤਾ ਨੇ ਦੱਸਿਆ ਕਿ ਪ੍ਰਾਪਤ ਨਤੀਜਿਆਂ ਅਨੁਸਾਰ ਸੀ.ਬੀ.ਐਸ.ਈ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਵਿਜਡਮ ਇੰਟਰਨੈਸ਼ਨਲ ਪਬਲਿਕ ਸਕੂਲ ਮੁਦਕੀ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਦਸਵੀਂ ਜਮਾਤ ਦੀ ਸਿਮਰਨਜੀਤ ਕੌਰ ਨੇ 93 ਫਿੱਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮੁਸਕਾਨ ਨੇ 92 ਫਿੱਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜਸ਼ਨਪ੍ਰੀਤ ਕੌਰ ਤੇ ਕੋਮਲਵੀਰ ਕੌਰ ਨੇ 85 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਬਾਕੀ ਵਿਦਿਆਰਥੀ ਵੀ ਚੰਗੇ ਅੰਕ ਲੈ ਕੇ ਪਾਸ ਹੋਏ | ਇਸ ਸ਼ਾਨਦਾਰ ਪ੍ਰਾਪਤੀ 'ਤੇ ਪਿੰ੍ਰਸੀਪਲ ਰੀਟਾ ਮਹਿਤਾ, ਡਾਇਰੈਕਟਰ ਮੈਡਮ ਸੁਮਨ ਲਤਾ, ਚੇਅਰਮੈਨ ਡਾ. ਸੰਦੀਪ ਗੁਪਤਾ (ਸੇਵਾ ਮੁਕਤ ਡਿਪਟੀ ਡਾਇਰੈਕਟਰ) ਨੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆ ਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਇਸ ਮੌਕੇ ਹੋਣਹਾਰ ਵਿਦਿਆਰਥੀਆਂ ਦਾ ਪਿੰ੍ਰਸੀਪਲ ਰੀਟਾ ਮਹਿਤਾ ਅਤੇ ਡਾਇਰੈਕਟਰ ਮੈਡਮ ਸੁਮਨ ਲਤਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |