ਫਿਰੋਜ਼ਪੁਰ, 16 ਅਪ੍ਰੈਲ (ਰਾਕੇਸ਼ ਚਾਵਲਾ)-ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਦੇ ਏ.ਐੱਸ.ਆਈ ਸ਼ਰਮਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਯਤੀਮਖ਼ਾਨਾ ਚੌਂਕ ਫਿਰੋਜ਼ਪੁਰ ਕੈਂਟ ਮੌਜੂਦ ਸੀ ਤਾਂ ਇਸ ਦੌਰਾਨ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਰਾਜਨ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਮਕਾਨ ਨੰਬਰ 265 ਵਾਰਡ ਨੰਬਰ 07, ਬਠਿੰਡਾ ਰੋਡ, ਵਾਲਮੀਕ ਕਾਲੋਨੀ, ਜੈਤੋ, ਜ਼ਿਲ੍ਹਾ ਫਰੀਦਕੋਟ ਜੋ ਹੈਰੋਇਨ ਵੇਚਣ ਦਾ ਆਦੀ ਹੈ ਤੇ ਇਸ ਵਕਤ ਵੀ ਲਾਲ ਕੋਠੀ ਨੂੰ ਜਾਂਦੇ ਕੱਚੇ ਰਸਤੇ 'ਤੇ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ | ਜੇਕਰ ਉਸ 'ਤੇ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਮੁਲਜ਼ਮ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ | ਪੁਲਿਸ ਨੇ ਦੱਸਿਆ ਕਿ ਮੁਲਜ਼ਮ 'ਤੇ ਰੇਡ ਕਰਕੇ ਉਸ ਦੇ ਕਬਜ਼ੇ 'ਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ |