13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬਾਬਾ ਕਰਮਦੀਨ ਦੇ ਸਾਲਾਨਾ ਮੇਲੇ 'ਤੇ ਪਹੁੰਚੇ ਰਾਣਾ ਗੁਰਮੀਤ ਸੋਢੀ

Ad Position 21
No active advertisement
ਅਜੀਤ ਡੈਸਕ 17-04-2026
ਗੁਰੂਹਰਸਹਾਏ, 16 ਅਪ੍ਰੈਲ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਮੋਹਨ ਕੇ ਉਤਾੜ ਵਿਖੇ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦਰਗਾਹ ਬਾਬਾ ਕਰਮਦੀਨ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਮੌਕੇ 'ਤੇ ਲੋਕਾਂ ਨੇ ਵੱਡੀ ਗਿਣਤੀ 'ਚ ਪਹੁੰਚ ਕੇ ਦਰਗਾਹ ਤੇ ਮੱਥਾ ਟੇਕਿਆ ਤੇ ਮੇਲੇ ਦਾ ਆਨੰਦ ਮਾਣਿਆ | ਇਸ ਮੇਲੇ 'ਚ ਸੰਗਤਾਂ ਦੇ ਨਾਲ ਸਾਬਕਾ ਕੈਬਨਿਟ ਵਜ਼ੀਰ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵਿਸ਼ੇਸ਼ ਤੌਰ ਤੇ ਪਹੁੰਚੇ | ਜਿਨਾਂ ਨੇ ਬਾਬਾ ਜੀ ਦੀ ਦਰਗਾਹ 'ਤੇ ਚਾਦਰ ਚੜ੍ਹਾ ਕੇ ਮੇਲੇ ਦੀ ਸ਼ੁਰੂਆਤ ਕੀਤੀ ਅਤੇ ਪਵਿੱਤਰ ਸਮਾਗਮ ਵਿਚ ਹਾਜ਼ਰੀ ਲਵਾ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਇਲਾਕੇ ਦੀ ਸੁੱਖ ਸ਼ਾਂਤੀ ਤਰੱਕੀ ਤੇ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ | ਇਸ ਮੇਲੇ 'ਚ ਕਬੱਡੀ ਸ਼ੋਅ ਮੈਚ ਵੀ ਕਰਾਇਆ ਗਿਆ | ਜਿਸ ਵਿਚ ਨਾਮਵਰ ਕਬੱਡੀ ਟੀਮਾਂ ਦਾ ਮੈਚ ਰਾਣਾ ਗੁਰਮੀਤ ਸਿੰਘ ਸੋਢੀ ਨੇ ਖਿਡਾਰੀਆਂ ਨਾਲ ਜਾਣ ਪਛਾਣ ਕਰਕੇ ਸ਼ੁਰੂ ਕਰਵਾਇਆ ਅਤੇ ਕਬੱਡੀ ਦੇ ਸ਼ੋਅ ਮੈਚ ਦੇ ਦਿਲਚਸਪ ਤੇ ਰੋਚਕ ਮੁਕਾਬਲਾ ਵੇਖਣ ਨੂੰ ਮਿਲਿਆ | ਇਸ ਮੌਕੇ 'ਤੇ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ ਅਤੇ ਸੰਗਤਾਂ ਨੂੰ ਮੇਲਾ ਕਰਵਾਉਣ ਦੀ ਵਧਾਈ ਦਿੱਤੀ | ਇਸ ਮੌਕੇ 'ਤੇ ਪਿੰਡ ਦੇ ਆਗੂਆਂ ਅਤੇ ਮੇਲਾ ਕਮੇਟੀ ਵਲੋਂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਉਹਨਾਂ ਦੀ ਟੀਮ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਮੂੰਹ ਖੁਰ ਵੈਕਸੀਨੇਸ਼ਨ ਦਾ 8ਵਾਂ ਰਾਊਾਡ ਸ਼ੁਰੂ ਅਗਲੀ ਖ਼ਬਰ ਹੇਮਕੁੰਟ ਸਕੂਲ ਦੀ ਮਹਿਕਪ੍ਰੀਤ ਕੌਰ ਅਤੇ ਮੰਨਤ ਨਾਰੰਗ ਨੇ ਮਾਰੀ ਬਾਜ਼ੀ
Ad Position 24