13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਾਬਕਾ ਮੰਤਰੀ ਅਤੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ 'ਚ ਕੀਤੇ ਉਦਘਾਟਨ

Ad Position 21
No active advertisement
ਅਜੀਤ ਡੈਸਕ 17-04-2026
ਗੁਰੂਹਰਸਹਾਏ, 16 ਅਪ੍ਰੈਲ(ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)-ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬੋਤਮ ਸਹੂਲਤਾਂ ਪ੍ਰਦਾਨ ਕਰਨ, ਉੱਚ ਪੱਧਰੀ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਸਮੇਂ ਦਾ ਹਾਣੀ ਬਣਾਉਣਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਉਹ ਭਵਿੱਖ ਵਿਚ ਮੁਕਾਬਲੇ ਦੀਆਂ ਅÏਖੀਆਂ ਪ੍ਰੀਖਿਆਵਾਂ ਨੂੰ ਸੁਖਾਲੇ ਢੰਗ ਨਾਲ ਪਾਸ ਕਰਨ ਦੇ ਸਮਰੱਥ ਬਣ ਸਕਣ ਅਤੇ ਆਪਣੀ ਮਿਹਨਤ ਅਤੇ ਲਗਨ ਨਾਲ ਅਜਿਹੀਆਂ ਬੁਲੰਦੀਆਂ ਨੂੰ ਹਾਸਲ ਕਰਕੇ ਨਾਮਣਾ ਖੱਟ ਸਕਣ, ਜਿਹੜੀਆਂ ਬੁਲੰਦੀਆਂ ਦਾ ਉਹ ਸੁਪਨਾ ਵੇਖਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੰਤਰੀ ਅਤੇ ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਹਾਈ ਸਕੂਲ ਤਾਰਾ ਸਿੰਘ ਵਾਲਾ,ਸਰਕਾਰੀ ਪ੍ਰਾਇਮਰੀ ਸਕੂਲ ਜੀਵਾਂ ਅਰਾਈਾ ਅਤੇ ਸਰਕਾਰੀ ਹਾਈ ਸਕੂਲ ਪਿੰਡੀ ਵਿਖੇ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ | ਇਸ ਮੌਕੇ ਮਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸੀ) ਫ਼ਿਰੋਜਪੁਰ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਆਏ ਹੋਏ ਮਾਪਿਆਂ ਨਾਲ ਸਾਂਝੀਆਂ ਕੀਤੀਆਂ | ਇਸ ਮੌਕੇ ਸੁਖਚੈਨ ਸਿੰਘ ਸੀਨੀਅਰ ਸਹਾਇਕ, ਹਰਜਿੰਦਰ ਸਿੰਘ ਘਾਂਗਾ ਚੇਅਰਮੈਨ ਪਲੈਨਿੰਗ ਬੋਰਡ ਫ਼ਿਰੋਜਪੁਰ, ਬਚਿੱਤਰ ਸਿੰਘ ਲਾਡੀ ਸਿੱਖਿਆ ਕੋਆਰਡੀਨੇਟਰ ਵਿਧਾਨ ਸਭਾ ਹਲਕਾ ਗੁਰੂਹਰਸਹਾਏ (ਆਮ ਆਦਮੀ ਪਾਰਟੀ)/ਨਿੱਜੀ ਸਕੱਤਰ, ਸਤਨਾਮ ਚਾਂਦੀ (ਸਿੱਖਿਆ ਵਿਭਾਗ),ਹਰਵਿੰਦਰ ਸਿੰਘ ਲਾਲਚੀਆਂ ਕੋਆਰਡੀਨੇਟਰ ਯੂਥ ਨਸ਼ਿਆਂ ਵਿਰੁੱਧ,ਜੱਸ ਸੰਧੂ ਪਿੱਪਲੀ ਚੱਕ ਜ਼ਿਲ੍ਹਾ ਵਾਇਸ ਪ੍ਰਧਾਨ ਯੂਥ ਵਿੰਗ ਆਮ ਆਦਮੀ,ਪ੍ਰੇਮ ਸਿੰਘ ਪਿ੍ੰਸੀਪਲ, ਸਤੀਸ਼ ਕੁਮਾਰ ਪਿ੍ੰਸੀਪਲ, ਜਸਵਿੰਦਰ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ,ਬਲਦੇਵ ਸਿੰਘ ਸਹਾਇਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ,ਬਲਵੰਤ ਸਿੰਘ ਲਾਡੀ ਦਫ਼ਤਰ ਇੰਚਾਰਜ,ਕਸ਼ਮੀਰ ਸਿੰਘ ਪੀ.ਐਸ.ਓ,ਹਰਜਿੰਦਰ ਹਾਂਡਾ, ਮੈਡਮ ਰਿੰਕਲ ਮੰੁਜਾਲ, ਮੈਡਮ ਅਨੀਤਾ ਰਾਣੀ, ਅਮਰੀਕ ਸਿੰਘ ਸਰਪੰਚ, ਮਲਕੀਤ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਸਥਾ ਮਯੰਕ ਫਾਊਾਡੇਸ਼ਨ ਵਲੋਂ ਕਰਵਾਇਆ ਵਾਤਾਵਰਨ ਸਿੱਖਿਆ ਪ੍ਰੋਗਰਾਮ 'ਦ ਗ੍ਰੀਨ ਕਾਰਨੀਵਲ' ਅਗਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਮੂੰਹ ਖੁਰ ਵੈਕਸੀਨੇਸ਼ਨ ਦਾ 8ਵਾਂ ਰਾਊਾਡ ਸ਼ੁਰੂ
Ad Position 24