13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੰਸਥਾ ਮਯੰਕ ਫਾਊਾਡੇਸ਼ਨ ਵਲੋਂ ਕਰਵਾਇਆ ਵਾਤਾਵਰਨ ਸਿੱਖਿਆ ਪ੍ਰੋਗਰਾਮ 'ਦ ਗ੍ਰੀਨ ਕਾਰਨੀਵਲ'

Ad Position 21
No active advertisement
ਅਜੀਤ ਡੈਸਕ 17-04-2026
ਫ਼ਿਰੋਜ਼ਪੁਰ,16 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਵਾਤਾਵਰਨ ਸਿੱਖਿਆ ਪ੍ਰੋਗਰਾਮ 'ਦ ਗ੍ਰੀਨ ਕਾਰਨੀਵਲ' ਦਾ ਸਮਾਪਤੀ ਸਮਾਗਮ ਸੰਸਥਾ ਮਯੰਕ ਫਾਊਾਡੇਸ਼ਨ ਵਲੋਂ ਗਾਂਧੀ ਗਾਰਡਨ ਫ਼ਿਰੋਜ਼ਪੁਰ ਵਿਖੇ ਕੀਤਾ ਗਿਆ | ਜਿਸ ਵਿਚ ਇਲਾਕੇ ਭਰ ਤੋਂ ਆਏ 2000 ਤੋਂ ਵੱਧ ਬੱਚਿਆਂ ਅਤੇ ਨੌਜਵਾਨਾਂ ਨੇ ਬੜੇ ਜੋਸ਼ ਨਾਲ ਭਾਗ ਲਿਆ | ਕਾਰਨੀਵਲ ਵਿਚ 'ਦ ਗ੍ਰੀਨ ਕਾਰਨੀਵਾਲ' ਵਿਚ ਇੰਟਰ ਐਕਟਿਵ ਵਰਕਸ਼ਾਪਾਂ, ਮਾਸਟਰ ਕੁਇਜ਼, ਨੇਚਰ ਫ਼ੋਟੋਗਰਾਫੀ ਪ੍ਰਦਰਸ਼ਨੀ ਤੇ ਮੁਕਾਬਲਾ, ਈਕੋ-ਫੈਸ਼ਨ ਸ਼ੋ, ਫਲਾਵਰ ਸ਼ੋ ਅਤੇ ਪੇਂਟਿੰਗ ਮੁਕਾਬਲਿਆਂ ਵਰਗੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਦਾ ਮਕਸਦ ਨੌਜਵਾਨ ਪੀੜ੍ਹੀ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਅਤੇ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨਾ ਸੀ | ਜਿਸ ਦੇ ਚੱਲਦੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ, ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ | ਪ੍ਰੋਜੈਕਟ ਚੇਅਰਮੈਨ ਕਮਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਊਾਡੇਸ਼ਨ ਨੂੰ ਇਹ ਪ੍ਰੋਜੈਕਟ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਪਰਿਸ਼ਦ ਤੋਂ ਪ੍ਰਾਪਤ ਹੋਇਆ ਹੈ, ਜਿਸ ਨੂੰ ਭਾਰਤ ਸਰਕਾਰ ਦੇ ਵਾਤਾਵਰਣ ਮੰਤਰਾਲੇ ਵਲੋਂ ਵਿੱਤੀ ਸਹਾਇਤਾ ਦਿੱਤੀ ਗਈ | ਜਿਸਦਾ ਮੁੱਖ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਨੂੰ ਵਾਤਾਵਰਨ ਸਿੱਖਿਆ ਅਤੇ ਜਾਗਰੂਕਤਾ ਗਤੀਵਿਧੀਆਂ ਨਾਲ ਜੋੜਨਾ ਹੈ | ਕਾਰਨੀਵਲ ਦੇ ਸਮਾਪਤੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਡਾ. ਸੁਰੇਸ਼ ਸ਼ਰਮਾ, ਵਾਈਸ ਚਾਂਸਲਰ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਸ਼ਾਮਲ ਹੋਏ, ਜਿਨ੍ਹਾਂ ਨਾਲ ਵਿਸ਼ੇਸ਼ ਮਹਿਮਾਨਾਂ ਵਿਚ ਉਦਯੋਗਪਤੀ ਸਮੀਰ ਮਿੱਤਲ, ਸਿੱਖਿਆ ਸ਼ਾਸਤਰੀ ਡਾ. ਰਾਗਿਨੀ ਗੁਪਤਾ, ਡਾ. ਸ਼ੀਲ ਸੇਠੀ, ਡਾ. ਅਸ਼ਵਨੀ ਕਾਲੀਆ, ਡਾ. ਜਯੋਤੀ ਕਾਲੀਆ, ਸੁਬੋਧ ਕੱਕੜ, ਡਾ. ਆਕਾਸ਼ ਅਗਰਵਾਲ ਸਮੇਤ ਇਲਾਕੇ ਦੀਆਂ ਹੋਰ ਪ੍ਰਮੁੱਖ ਹਸਤੀਆਂ ਮੌਜੂਦ ਰਹੀਆਂ | ਮੁੱਖ ਮਹਿਮਾਨ ਡਾ. ਸੁਰੇਸ਼ ਸ਼ਰਮਾ ਨੇ ਮਯੰਕ ਫਾਊਾਡੇਸ਼ਨ ਦੇ ਯਤਨਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਵਿਚ ਵਾਤਾਵਰਣ ਨੂੰ ਬਚਾਉਣ ਲਈ ਜਾਗਰੂਕਤਾ ਫੈਲਾਉਣ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ | ਪ੍ਰੋਗਰਾਮ ਦੇ ਆਖ਼ਰੀ ਦਿਨ ਦਾ ਮੁੱਖ ਆਕਰਸ਼ਨ ਈਕੋ-ਫੈਸ਼ਨ ਸ਼ੋ ਰਿਹਾ, ਜਿਸ ਵਿਚ ਨੰਨੇ-ਮੁੰਨੇ ਬੱਚਿਆਂ ਨੇ ਕਚਰੇ ਅਤੇ ਕੁਦਰਤੀ ਸਮਗਰੀ ਨਾਲ ਤਿਆਰ ਕੀਤੇ ਵਿਲੱਖਣ ਪਹਿਰਾਵੇ ਪ੍ਰਦਰਸ਼ਿਤ ਕਰਦੇ ਹੋਏ ਪਰਿਆਵਰਣ ਸੰਭਾਲ ਦਾ ਸੁਨੇਹਾ ਦਿੱਤਾ | ਇਸ ਮੌਕੇ ਸੰਸਥਾ ਦੇ ਆਗੂ ਤੇ ਮੈਂਬਰ ਹਾਜ਼ਰ ਸਨ | -
Ad Position 22
No active advertisement
ਪਿਛਲੀ ਖ਼ਬਰ ਸ੍ਰੀ ਖਾਟੂ ਸ਼ਾਮ ਮੰਦਰ ਵਿਖੇ ਵਿਸਾਖੀ ਮੌਕੇ ਭਜਨਾਂ ਦਾ ਗੁਣਗਾਨ ਅਗਲੀ ਖ਼ਬਰ ਸਾਬਕਾ ਮੰਤਰੀ ਅਤੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ 'ਚ ਕੀਤੇ ਉਦਘਾਟਨ...
Ad Position 24