13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸ੍ਰੀ ਖਾਟੂ ਸ਼ਾਮ ਮੰਦਰ ਵਿਖੇ ਵਿਸਾਖੀ ਮੌਕੇ ਭਜਨਾਂ ਦਾ ਗੁਣਗਾਨ

Ad Position 21
No active advertisement
ਅਜੀਤ ਡੈਸਕ 17-04-2026
ਗੁਰੂਹਰਸਹਾਏ, 16 ਅਪ੍ਰੈਲ (ਕਪਿਲ ਕੰਧਾਰੀ)-ਸਥਾਨਕ ਸ੍ਰੀ ਖਾਟੂ ਸ਼ਾਮ ਮੰਦਰ ਵਿਖੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਸ਼ਾਮ 7 ਵਜੇ ਤੋਂ ਰਾਤ 8 ਵਜੇ ਤੱਕ ਇਸਤਰੀ ਸਤਿਸੰਗ ਸਭਾ ਦੀਆਂ ਮਹਿਲਾਵਾਂ ਵਲੋਂ ਬਾਬਾ ਖਾਟੂ ਸ਼ਾਮ ਦੇ ਸੁੰਦਰ-ਸੁੰਦਰ ਭਜਨਾਂ ਦਾ ਗੁਣਗਾਨ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਪ੍ਰਧਾਨ ਰਾਮ ਨਰੂਲਾ, ਵਾਈਸ ਪ੍ਰਧਾਨ ਸੁਰਿੰਦਰ ਕੁਮਾਰ, ਜਨਰਲ ਸਕੱਤਰ ਕੁਲਦੀਪ ਸ਼ਰਮਾ, ਖ਼ਜ਼ਾਨਚੀ ਸੰਦੀਪ ਕੁਮਾਰ, ਸਨੀ ਚੁੱਘ, ਤੁਸ਼ਾਰ ਵੋਹਰਾ, ਨੇ ਦੱਸਿਆ ਕਿ ਵਿਸਾਖੀ ਦੇ ਮੌਕੇ ਉੱਤੇ ਵੱਡੀ ਗਿਣਤੀ ਵਿਚ ਸੰਗਤਾਂ ਮੰਦਰ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ | ਇਸ ਮੌਕੇ ਸੰਗਤਾਂ ਨੇ ਬਾਬਾ ਸ਼ਾਮ ਦੇ ਦਰਬਾਰ ਵਿਚ ਮੱਥਾ ਟੇਕ ਕੇ ਆਤਮਿਕ ਸ਼ਾਂਤੀ ਦਾ ਅਨੁਭਵ ਕੀਤਾ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਫ਼ੌਜਾ ਸਿੰਘ ਸਰਾਰੀ ਅਤੇ ਐਸ.ਡੀ.ਐਮ ਨੇ ਦਾਣਾ ਮੰਡੀ ਵਿਚ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ ਅਗਲੀ ਖ਼ਬਰ ਸੰਸਥਾ ਮਯੰਕ ਫਾਊਾਡੇਸ਼ਨ ਵਲੋਂ ਕਰਵਾਇਆ ਵਾਤਾਵਰਨ ਸਿੱਖਿਆ ਪ੍ਰੋਗਰਾਮ 'ਦ ਗ੍ਰੀਨ ਕਾਰਨੀਵਲ'
Ad Position 24