13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਵਿਧਾਇਕ ਫ਼ੌਜਾ ਸਿੰਘ ਸਰਾਰੀ ਅਤੇ ਐਸ.ਡੀ.ਐਮ ਨੇ ਦਾਣਾ ਮੰਡੀ ਵਿਚ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

Ad Position 21
No active advertisement
ਅਜੀਤ ਡੈਸਕ 17-04-2026
ਗੁਰੂਹਰਸਹਾਏ, 16 ਅਪ੍ਰੈਲ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਅਤੇ ਐਸ.ਡੀ.ਐਮ ਬੇਅੰਤ ਸਿੰਘ ਸਿੱਧੂ ਵਲੋਂ ਅੱਜ ਸ਼ਹਿਰ ਦੀ ਦਾਣਾ ਮੰਡੀ ਵਿਚ ਕਣਕ ਦੀ ਸਰਕਾਰੀ ਖ਼ਰੀਦ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਸਰਾਰੀ ਅਤੇ ਐਸ.ਡੀ.ਐਮ ਬੇਅੰਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਹਰ ਇੱਕ ਦਾਣੇ ਦੀ ਖ਼ਰੀਦ ਸਰਕਾਰ ਵੱਲੋਂ ਨਿਰਧਾਰਿਤ ਘੱਟੋ-ਘੱਟ ਸਮਰਥਨ ਮੁੱਲ 'ਤੇ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਵਿਧਾਇਕ ਸਰਾਰੀ ਨੇ ਕਿਹਾ ਕਿ ਉਹ ਖ਼ੁਦ ਸਮੇਂ-ਸਮੇਂ 'ਤੇ ਮੰਡੀਆਂ ਦਾ ਦੌਰਾ ਕਰਦੇ ਰਹਿਣਗੇ ਅਤੇ ਕਿਸਾਨਾਂ ਨੂੰ ਆਉਣ ਵਾਲੀ ਹਰ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇਗਾ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਪਰਸਨ ਸੁਸ਼ੀਲ ਬੱਟੀ, ਸੈਕਟਰੀ ਕਿ੍ਸ਼ਨ ਲਾਲ ਅਤੇ ਹੋਰ ਵੀ ਅਧਿਕਾਰੀ ਅਤੇ ਆੜ੍ਹਤੀਏ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ਰਾਸ਼ਟਰੀ ਪੱਧਰ ਦਾ ਮੈਗਾ ਜੌਬ ਮੇਲਾ 2025-26 ਆਯੋਜਿਤ ਅਗਲੀ ਖ਼ਬਰ ਸ੍ਰੀ ਖਾਟੂ ਸ਼ਾਮ ਮੰਦਰ ਵਿਖੇ ਵਿਸਾਖੀ ਮੌਕੇ ਭਜਨਾਂ ਦਾ ਗੁਣਗਾਨ
Ad Position 24