13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਹਲਕਾ ਵਿਧਾਇਕ ਦਿਹਾਤੀ ਰਜਨੀਸ਼ ਦਹੀਯਾ ਨੇ ਮਮਦੋਟ ਮੰਡੀ ਤੋਂ ਸ਼ੁਰੂ ਕਰਵਾਈ ਕਣਕ ਦੀ ਸਰਕਾਰੀ ਖ਼ਰੀਦ

Ad Position 21
No active advertisement
ਅਜੀਤ ਡੈਸਕ 17-04-2026
ਮਮਦੋਟ, 16 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਹਾੜੀ ਦੀ ਫ਼ਸਲ ਦੀ ਵਾਢੀ ਸ਼ੁਰੂ ਹੋਣ ਤੋ ਬਾਅਦ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹਿਆਂ ਨੇ ਮੁੱਖ ਮੰਡੀ ਮਮਦੋਟ ਪਹੁੰਚ ਕੇ ਰਸਮੀ ਤੌਰ 'ਤੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਇਸ ਦੌਰਾਨ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ , ਸਕੱਤਰ ਬਿਕਰਮਜੀਤ ਸਿੰਘ ਸੰਧੂ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ | ਇਸ ਮੌਕੇ ਪਹਿਲੀ ਢੇਰੀ ਦੀ ਬੋਲੀ ਚਾਲੂ ਕਰਾਉਣ ਉਪਰੰਤ ਵਿਧਾਇਕ ਵਲੋਂ ਕਿਸਾਨਾਂ ਦਾ ਮੰੂਹ ਮਿੱਠਾ ਕਰਵਾਇਆ ਗਿਆ | ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਸਰਕਾਰ ਵਲੋਂ ਫ਼ਸਲ ਖ਼ਰੀਦ ਲਈ ਲੋੜੀਂਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕੇਗੀ | ਉਨ੍ਹਾਂ ਨੇ ਦੱਸਿਆਂ ਕਿ ਵਿਸਾਖੀ ਤੋ ਵਾਢੀ ਦੀ ਸ਼ੁਰੂਆਤ ਹੋਣ ਉਪਰੰਤ ਮਮਦੋਟ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਕੁਲ 11 ਮੰਡੀਆਂ ਵਿਚ ਕਰੀਬ-60 ਪ੍ਰਤੀਸ਼ਤ ਕਣਕ ਦੀ ਆਮਦ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਮੰਡੀਆਂ ਛਾਂ, ਪਾਣੀ ਦੇ ਪ੍ਰਬੰਧਾਂ ਤੋ ਇਲਾਵਾ ਲੋੜੀਂਦਾ ਬਾਰਦਾਣਾ (ਬੋਰੀਆਂ) ਵੀ ਅਗਾਉ ਪੂਜਦਾ ਕਰ ਦਿੱਤਾ ਗਿਆ ਹੈ | ਵਿਧਾਇਕ ਦਹਿਆਂ ਨੇ ਮੌਕੇ ਤੇ ਮੌਜੂਦ ਖ਼ਰੀਦ ਅਧਿਕਾਰੀਆਂ ਨੂੰ ਸਖ਼ਤੀ ਨਾਲ ਹਦਾਇਤ ਵੀ ਕੀਤੀ ਕਿ ਕਿਸੇ ਕਿਸਮ ਦੀ ਕੁਤਾਹੀ ਨਾ ਵਰਤੀ ਜਾਵੇ | ਇਸ ਮੌਕੇ ਉਨ੍ਹਾਂ ਨੇ ਆਪਣੇ ਨਿੱਜੀ ਫ਼ੋਨ ਨੰਬਰ ਜਾਰੀ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰਾਂ ਦੀ ਖ਼ਰੀਦ ਸਬੰਧੀ ਸਮੱਸਿਆ ਆਉਣ ਤੇ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ | ਵਿਧਾਇਕ ਨੇ ਕਿਹਾ ਕਿ ਖ਼ਰੀਦੀ ਗਈ ਕਣਕ ਦੀ ਬਣਦੀ ਪੈਮੇਟ 48 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾਵੇਗੀ | ਇਸ ਉਪਰੰਤ ਵਿਧਾਇਕ ਦਹੀਯਾ ਸਿਟੀ ਹਾਰਟ ਸਕੂਲ ਨੇੜੇ ਸੇਮਨਾਲੇ ਦੇ ਪੁਲ ਤੋਂ ਲੈ ਕੇ ਬਾਬਾ ਵਣਪੀਰ ਤੱਕ ਬਣਨ ਜਾ ਰਹੀ ਕਸਬੇ ਦੀ ਬਾਹਰੀ ਸੜਕ ਦਾ ਨੀਂਹ ਪੱਥਰ ਵੀ ਰੱਖਿਆ ਗਿਆ | ਉਨ੍ਹਾਂ ਦੱਸਿਆ ਕਿ ਇਸ ਕੰਮ 'ਤੇ ਲਗਭਗ 73 ਲੱਖ ਰੁਪਏ ਦਾ ਖਰਚਾ ਆਵੇਗਾ | ਇਸ ਮੌਕੇ ਉਨ੍ਹਾਂ ਨੇ ਮਾਤਾ ਨਹਿਰਾ ਵਾਲੀ ਵਿਖੇ ਨਵੀਂ ਬਣਾਈ ਗਈ ਸੜਕ ਦਾ ਉਦਘਾਟਨ ਵੀ ਕੀਤਾ | ਇਸ ਮੌਕੇ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਯਸ਼ਪਾਲ ਗਾਬਾ, ਚੇਅਰਮੈਨ ਬਲਰਾਜ ਸਿੰਘ ਸੰਧੂ, ਚੇਅਰਮੈਨ ਹਰਪ੍ਰੀਤ ਸੋਢੀ, ਸੇਜੇ ਗੁਪਤਾ, ਸੋਨੂੰ ਸੇਠੀ, ਉਪਿੰਦਰ ਸਿੰਘ ਸਿੰਧੀ ਪ੍ਰਧਾਨ ਨਗਰ ਪੰਚਾਇਤ, ਸੁਖਦੇਵ ਸਿੰਘ ਸੋਢੀ ਸਰਪੰਚ, ਗੁਰਨਾਮ ਸਿੰਘ ਸਰਪੰਚ ਹਜ਼ਾਰਾ, ਆੜ੍ਹਤੀ ਅਸ਼ੋਕ ਸਹਿਗਲ, ਮਨੀਸ਼ ਚੋਪੜਾ ਪ੍ਰਧਾਨ ਕਰਿਆਨਾ ਯੂਨੀਅਨ, ਅਸ਼ੋਕ ਮੈਣੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜੋਗਿੰਦਰਾ ਕਾਨਵੈਂਟ ਸਕੂਲ 'ਚ ਮਨਾਇਆ ਵਿਸਾਖੀ ਦਾ ਤਿਉਹਾਰ ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ਰਾਸ਼ਟਰੀ ਪੱਧਰ ਦਾ ਮੈਗਾ ਜੌਬ ਮੇਲਾ 2025-26 ਆਯੋਜਿਤ
Ad Position 24