13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਭਾਰਤੀ ਜਨਤਾ ਪਾਰਟੀ ਵਲੋਂ ਅਮਰਜੀਤ ਸਿੰਘ ਘਾਰੂ ਨੂੰ ਜ਼ਿਲ੍ਹਾ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ

Ad Position 21
No active advertisement
ਅਜੀਤ ਡੈਸਕ 17-04-2026
ਫਿਰੋਜ਼ਪੁਰ, 16 ਅਪ੍ਰੈਲ (ਸੁਖਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਅਮਰਜੀਤ ਸਿੰਘ ਘਾਰੂ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਸੰਗਠਨ ਮੰਤਰੀ ਸ੍ਰੀ ਨਿਵਾਸਲੂ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬੌਬੀ ਬਾਠ ਦੀ ਸਹਿਮਤੀ ਨਾਲ ਕੀਤੀ ਗਈ ਹੈ | ਅਮਰਜੀਤ ਸਿੰਘ ਘਾਰੂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਇਮਾਨਦਾਰ ਅਤੇ ਬੇਦਾਗ਼ ਆਗੂ ਵਜੋਂ ਜਾਣੇ ਜਾਂਦੇ ਹਨ | ਉਨ੍ਹਾਂ ਦੀ ਨਿਯੁਕਤੀ ਨਾਲ ਇਲਾਕੇ ਵਿਚ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਉਹ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣਗੇ | ਇਸ ਮੌਕੇ ਅਮਰਜੀਤ ਸਿੰਘ ਘਾਰੂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ ਅਤੇ ਹਲਕੇ ਦੇ ਵਿਕਾਸ ਲਈ ਲਗਾਤਾਰ ਕੰਮ ਕਰਦੇ ਰਹਿਣਗੇ | ਉਨ੍ਹਾਂ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ-ਹੀਰੋ ਅਗਲੀ ਖ਼ਬਰ ਅਧਿਆਪਕ ਆਗੂ ਤੇ ਸਮਾਜ ਸੇਵੀ ਦੀਦਾਰ ਸਿੰਘ ਮੁੱਦਕੀ ਨੂੰ ਸਦਮਾ, ਵੱਡੀ ਭੈਣ ਦਾ ਦਿਹਾਂਤ
Ad Position 24