13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਦਿਨ ਬ ਦਿਨ ਵੱਧ ਰਹੀਆਂ ਅਨੈਤਿਕ ਗਤੀਵਿਧੀਆਂ ਅਤੇ ਲੁੱਟ-ਖਸੁੱਟ 'ਤੇ ਸਖ਼ਤ ਕਾਰਵਾਈ ਕਰੇ ਪ੍ਰਸ਼ਾਸਨ : ਮਿੰਕੂ ਚੌਧਰੀ

Ad Position 21
No active advertisement
ਅਜੀਤ ਡੈਸਕ 17-04-2026
ਫ਼ਿਰੋਜ਼ਪੁਰ, 16 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਸ਼ਿਵ ਸੈਨਾ ਪੰਜਾਬ ਦੇ ਉਪ ਪ੍ਰਧਾਨ ਮਿੰਕੂ ਚੌਧਰੀ ਨੇ ਪੈੱ੍ਰਸ ਬਿਆਨ ਜਾਰੀ ਕਰਦੇ ਹੋਏ ਕਿੱਲੇ ਵਾਲੇ ਚੌਂਕ ਨੇੜੇ ਲਗਾਤਾਰ ਵੱਧ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਲੁੱਟ-ਖਸੁੱਟ ਦੀਆਂ ਘਟਨਾਵਾਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਕਿ ਉਕਤ ਖੇਤਰ ਵਿਚ ਸਵੇਰ ਦੇ ਸਮੇਂ ਜਿਸਮਫ਼ਰੋਸ਼ੀ ਦਾ ਕਾਰੋਬਾਰ ਖੁੱਲ੍ਹੇਆਮ ਵਧ ਰਿਹਾ ਹੈ ਅਤੇ ਰਾਹਗੀਰਾਂ ਨੂੰ ਨਿਸ਼ਾਨਾ ਬਣਾ ਕੇ ਲੁੱਟ ਦੀਆਂ ਘਟਨਾਵਾਂ ਵੱਧ ਰਹੀਆਂ ਹਨ | ਜਿਸ ਨਾਲ ਸਥਾਨਕ ਨਿਵਾਸੀਆਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ | ਚੌਧਰੀ ਨੇ ਅੱਗੇ ਕਿਹਾ ਕਿ ਕਈ ਨਾਮਵਰ ਸਕੂਲਾਂ ਦੇ ਨੇੜੇ ਹੋਣ ਕਾਰਨ, ਬੱਚੇ ਅਤੇ ਮਾਪੇ ਅਕਸਰ ਇਸ ਖੇਤਰ ਵਿਚੋਂ ਲੰਘਦੇ ਹਨ ਜਿਸ ਕਰਕੇ ਅਜਿਹੇ ਦੂਸ਼ਿਤ ਵਾਤਾਵਰਨ ਨਾਲ ਬੱਚਿਆਂ ਦੇ ਮਾਨਸਿਕ ਵਿਕਾਸ ਅਤੇ ਨੈਤਿਕ ਪਾਲਣ-ਪੋਸਣ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ | ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਕਤ ਇਲਾਕੇ ਵਿਚ ਤੁਰੰਤ ਪੁਲਿਸ ਗਸ਼ਤ ਵਧਾਕੇ ਜਨਤਕ ਹਿਤ ਅਤੇ ਸੁਰੱਖਿਆ ਨੂੰ ਤਰਜੀਹ ਦਿੱਤੀ ਜਾਵੇ ਤਾਂ ਕਿ ਇਨ੍ਹਾਂ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾ ਸਕੇ | ਇਸ ਮੌਕੇ ਸ਼ਿਵ ਸੈਨਾ ਦੇ ਆਗੂ ਤੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਓਲੰਪੀਅਨ ਗਗਨ ਅਜੀਤ ਸਿੰਘ ਨੇ ਫ਼ਿਰੋਜ਼ਪੁਰ ਦੇ ਖਿਡਾਰੀਆਂ ਲਈ ਭੇਜੀ ਹਾਕੀ ਕਿੱਟ ਅਗਲੀ ਖ਼ਬਰ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਹਰਿਆਵਲ ਸੱਥ ਵਲੋਂ 500 ਬੂਟੇ ਵੰਡੇ ਗਏ
Ad Position 24