13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਜੈਨ ਸਕੂਲ ਜ਼ੀਰਾ ਦੇ ਵਿਦਿਆਰਥੀਆਂ ਵਲੋਂ ਸੀ.ਬੀ.ਐਸ.ਈ. ਦੇ ਦਸਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 17-04-2026
ਜ਼ੀਰਾ,16 ਅਪ੍ਰੈਲ (ਰਜਨੀਸ਼ ਕਥੂਰੀਆ)-ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ (ਸੀ.ਬੀ.ਐਸ.ਈ. ਨਾਲ ਸੰਬੰਧਿਤ) ਨੇ ਸੈਸ਼ਨ 2025-26 ਦੇ ਦਸਵੀਂ ਕਲਾਸ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦਾ ਨਤੀਜਾ 100 ਫ਼ੀਸਦੀ ਰਿਹੈ | ਜਿਸ ਨਾਲ ਇਲਾਕੇ ਵਿਚ ਸਕੂਲ ਦਾ ਨਾਮ ਹੋਰ ਵੀ ਉੱਚਾ ਹੋਇਆ ਹੈ | ਵਿਦਿਆਰਥੀਆਂ ਨੇ ਉੱਚ ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਨਤੀਜੇ ਦੇ ਮੁਤਾਬਿਕ ਕਿ੍ਤਿਕਾ ਵੋਹਰਾ ਪੁੱਤਰੀ ਵਰਿੰਦਰ ਕੁਮਾਰ ਨੇ 94.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਗੁਰਸਿਮਰਨ ਕੌਰ ਪੁੱਤਰੀ ਗੁਰਮੀਤ ਸਿੰਘ ਨੇ 93.8 ਫ਼ੀਸਦੀ, ਅਰਸ਼ਪ੍ਰੀਤ ਕੌਰ ਪੁੱਤਰੀ ਬਲਦੇਵ ਸਿੰਘ ਨੇ 92.8 ਫ਼ੀਸਦੀ, ਰਿਬੀਆ ਪੁੱਤਰੀ ਵਿਪਨ ਕੁਮਾਰ ਨੇ 92.2 ਫ਼ੀਸਦੀ, ਕਾਰਤਿਕ ਪੁੱਤਰ ਸੁਨੀਲ ਕੁਮਾਰ ਨੇ 90.8 ਫ਼ੀਸਦੀ ਜਦੋਂਕਿ ਰਾਮ ਪੁੱਤਰ ਸ਼ਸ਼ੀ ਕੁਮਾਰ ਨੇ 90.8 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੇ ਮੈਨੇਜਰ ਹਰੀਸ਼ ਜੈਨ ਅਤੇ ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ ਨੇ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਪਿ੍ੰਸੀਪਲ ਮੈਡਮ ਕਿਰਨ ਅਗਰਵਾਲ ਅਤੇ ਪਿ੍ੰਸੀਪਲ ਡਾ. ਸ਼ਾਲੂ ਸੂਦ ਨੇ ਵੀ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦੀ ਸ਼ਲਾਘਾ ਕੀਤੀ | ਇਸ ਮੌਕੇ 'ਤੇ ਇੰਚਾਰਜ ਮੈਡਮ ਸ਼ਿਵਾਨੀ ਸ਼ਰਮਾ, ਮੈਡਮ ਹਰਜਿੰਦਰ ਕੌਰ ਅਤੇ ਮੈਡਮ ਨਿਸ਼ਾ ਅਗਰਵਾਲ ਨੇ ਵੀ ਬੱਚਿਆਂ ਦੀ ਸਫਲਤਾ 'ਤੇ ਖ਼ੁਸ਼ੀ ਪ੍ਰਗਟ ਕੀਤੀ | ਸਕੂਲ ਪ੍ਰਬੰਧਕ ਕਮੇਟੀ ਨੇ ਦਾਅਵਾ ਕੀਤਾ ਕਿ ਇਸ ਤਰ੍ਹਾਂ ਦੇ ਸ਼ਾਨਦਾਰ ਨਤੀਜੇ ਭਵਿੱਖ ਵਿਚ ਵੀ ਜਾਰੀ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਸੁਖਪਾਲ ਸਿੰਘ ਨੰਨੂ ਵਲੋਂ ਫ਼ਿਰੋਜ਼ਪੁਰ ਦੀਆਂ ਮੰਡੀਆਂ ਦਾ ਦੌਰਾ-ਕਣਕ ਦੀ ਖ਼ਰੀਦ ਨਾ ਹੋਣ ਤੇ ਸਰਕਾਰ 'ਤੇ ਸਾਧਿਆ ਨਿਸ਼ਾਨ... ਅਗਲੀ ਖ਼ਬਰ ਓਲੰਪੀਅਨ ਗਗਨ ਅਜੀਤ ਸਿੰਘ ਨੇ ਫ਼ਿਰੋਜ਼ਪੁਰ ਦੇ ਖਿਡਾਰੀਆਂ ਲਈ ਭੇਜੀ ਹਾਕੀ ਕਿੱਟ
Ad Position 24