15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕੌਮਾਂਤਰੀ ਸਰਹੱਦ ਨੇੜਿਓਾ ਬੀ.ਐੱਸ.ਐੱਫ. ਦੇ ਜੰਗਲਾਂ ਵਿਚੋਂ ਮਿਲਿਆ ਡਰੋਨ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਫ਼ਿਰੋਜ਼ਪੁਰ, 17 ਅਪ੍ਰੈਲ (ਗੁਰਿੰਦਰ ਸਿੰਘ)-ਸਰਹੱਦ ਪਾਰ ਤੋਂ ਨਸ਼ਿਆਂ ਦੀ ਸਪਲਾਈ 'ਤੇ ਡਰੋਨ ਐਕਟੀਵਿਟੀ ਨਿਰੰਤਰ ਜਾਰੀ ਹੈ | ਤਾਜ਼ਾ ਮਾਮਲੇ ਵਿਚ ਸਰਹੱਦੀ ਖੇਤਰ ਵਿਚ ਸਰਚ ਆਪ੍ਰੇਸ਼ਨ ਦੌਰਾਨ ਬੀ.ਐੱਸ.ਐੱਫ ਦੇ ਜਵਾਨਾਂ ਨੂੰ ਇਕ ਡਰੋਨ ਮਿਲਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਭੇਜੀ ਸੂਚਨਾ ਵਿਚ ਇੰਸਪੈਕਟਰ ਅਜੈ ਕੁਮਾਰ ਕੰਪਨੀ ਕਮਾਂਡਰ 155 ਬਟਾਲੀਅਨ ਬੀ.ਐਸ.ਐਫ ਬੀ.ਓ.ਪੀ ਬਰਿਆਰ ਵਿਖੇ ਤਾਇਨਾਤ ਜਵਾਨਾਂ ਵਲੋਂ ਸਰਚ ਅਪ੍ਰੇਸ਼ਨ ਦੌਰਾਨ ਬੀ.ਐੱਸ.ਐੱਫ ਦੇ ਜੰਗਲਾਂ ਵਿਚੋਂ ਇਕ ਡਰੋਨ ਮਾਰਕਾ ਡੀ.ਜੇ.ਆਈ ਮੈਵਿਕ 4 ਪ੍ਰੋ ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ 'ਤੇ ਕਾਰਵਾਈ ਕਰਦਿਆਂ ਉਕਤ ਡਰੋਨ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਥਾਣਾ ਸਦਰ ਫਿਰੋਜ਼ਪੁਰ ਵਿਖੇ ਨਾਮਾਲੂਮ ਵਿਅਕਤੀ ਖ਼ਿਲਾਫ਼ ਧਾਰਾ 26,27,28,30 ਬੀ.ਐੱਨ.ਐੱਸ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਆਪ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਵਲੋਂ ਸੜਕ ਦਾ ਨੀਂਹ ਪੱਥਰ ਰੱਖਣ ਦੇ ਬਾਵਜੂਦ ਕੰਮ ਸ਼ੁਰੂ ਨਾ ਹੋਣ ਕਾਰਨ ਦੁਕਾਨਦਾਰ ਪ... ਅਗਲੀ ਖ਼ਬਰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੁੱਖ ਮੰਤਰੀ ਸਤਿਕਾਰ ਯੋਜਨਾ ਤਹਿਤ ਲਗਾਏ ਗਏ ਵੱਖ-ਵੱਖ ਕੈਂਪਾਂ ਦਾ ਜਾਇਜ਼ਾ ਲਿਆ
Ad Position 24