ਜ਼ੀਰਾ,17 ਅਪ੍ਰੈਲ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਸਾਢੇ ਚਾਰ ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਸਦਰ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਸਹਾਇਕ ਥਾਣੇਦਾਰ ਦੀਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਚੱਬਾ ਵੱਲ ਨੂੰ ਜਾ ਰਹੇ ਸਨ ਤਾਂ ਪਿੰਡ ਚੱਬਾ ਤੋਂ ਕਰੀਬ ਅੱਧਾ ਕਿੱਲੋਮੀਟਰ ਪਿੱਛੇ ਸੜਕ ਦੇ ਸੱਜੇ ਹੱਥ ਜਾਂਦੀ ਕੱਚੀ ਪਟੜੀ ਪਾਸ ਇਕ ਮੋਨਾ ਨੌਜਵਾਨ ਖੜ੍ਹਾ ਦਿਖਾਈ ਦਿੱਤਾ | ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਸਾਢੇ ਚਾਰ ਗਰਾਮ ਹੈਰੋਇਨ ਬਰਾਮਦ ਹੋਈ | ਪੁੱਛਗਿੱਛ ਕਰਨ 'ਤੇ ਉਸ ਨੇ ਆਪਣਾ ਨਾਮ ਅਨਮੋਲਪ੍ਰੀਤ ਸਿੰਘ ਉਰਫ਼ ਅਨਮੋਲ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਢੰਡੀਆਂ ਦੱਸਿਆ | ਜਿਸ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਥਾਣਾ ਸਦਰ ਜ਼ੀਰਾ ਵਿਖੇ ਐਨ. ਡੀ. ਪੀ. ਐੱਸ. ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ |